ਸੈਕਟਰ-63 ਵਿੱਚੋਂ ਕਾਰ, ਗਹਿਣੇ ਤੇ ਨਕਦੀ ਚੋਰੀ
06:15 AM Dec 12, 2024 IST
ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 11 ਦਸੰਬਰ
Advertisement
ਇੱਥੋਂ ਦੇ ਸੈਕਟਰ-63 ਵਿਖੇ ਸਥਿਤ ਘਰ ਵਿੱਚੋਂ ਗਹਿਣੇ, ਨਕਦੀ ਅਤੇ ਕਾਰ ਚੋਰੀ ਹੋ ਗਈ। ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-49 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਚੇਤਨ ਕੁਮਾਰ ਵਾਸੀ ਸੈਕਟਰ-63 ਦੀ ਸ਼ਿਕਾਇਤ ’ਤੇ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਔਰਤ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਇੱਕ ਔਰਤ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ, 1700 ਡਾਲਰ, ਡੇਢ ਲੱਖ ਰੁਪਏ ਨਕਦ ਅਤੇ ਕਾਰ ਚੋਰੀ ਕਰਕੇ ਫਰਾਰ ਹੋ ਗਈ। ਥਾਣਾ ਸੈਕਟਰ-49 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।
Advertisement
Advertisement