ਸੈਣੀ ਨੇ ਭਾਜਪਾ ਆਗੂ ਨਾਲ ਦੁੱਖ ਸਾਂਝਾ ਕੀਤਾ
05:09 AM Apr 02, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 1 ਅਪਰੈਲ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਪਿੰਡ ਕੌਲਾਪੁਰ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਗਰਜਾ ਸਿੰਘ ਦੀ ਪਤਨੀ ਸਵਰਗੀ ਵਰਸ਼ਾ ਰਾਣੀ ਦੀ ਮੌਤ ’ਤੇ ਉਨ੍ਹਾਂ ਦੇ ਗ੍ਰਹਿ ਜਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਭਾਜਪਾ ਆਗੂ ਗਰਜਾ ਸਿੰਘ, ਪੁੱਤਰ ਅਜੈ ਟੋਰ, ਵਿਜੈ, ਭਰਾ ਜੈ ਚੰਦ ਸੁਕਰਮ ਪਾਲ ਕਸ਼ਯਪ ਤੇ ਹੋਰ ਪਰਿਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਪ੍ਰਮਾਤਮਾ ਤੋਂ ਵਿਛੜੀ ਰੂਹ ਲਈ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਪ੍ਰਦਾਨ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਵਰਗੀ ਵਰਸ਼ਾ ਰਾਣੀ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਭਾਜਪਾ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਗੋਲਡੀ, ਅਮਰਿੰਦਰ ਸਿੰਘ, ਹਰਮੇਸ਼ ਸੈਣੀ, ਸਤਬੀਰ ਮੰਗੋਲੀ, ਸਤ ਪ੍ਰਕਾਸ਼ ਸੈਣੀ ਮੌਜੂਦ ਸਨ।
Advertisement
Advertisement