ਸੈਲੂਨ ਸੰਚਾਲਕ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
05:37 AM May 26, 2025 IST
ਪੱਤਰ ਪ੍ਰੇਰਕ
ਕਾਲਾਂਵਾਲੀ, 25 ਮਈ
ਇੱਥੋਂ ਦੇ ਵਾਰਡ ਨੰਬਰ-4 ਦੇ ਵਾਸੀ ਇੱਕ ਸੈਲੂਨ ਮਾਲਕ ਨੇ ਮਾਨਸਿਕ ਤਣਾਅ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ, ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਕਾਲਾਂਵਾਲੀ ਦੇ ਵਾਰਡ ਨੰਬਰ 4 ਦਾ ਰਹਿਣ ਵਾਲਾ ਅਮਨਦੀਪ ਰੇਲਵੇ ਸਟੇਸ਼ਨ ਦੇ ਪਿੱਛੇ ਸੈਲੂਨ ਚਲਾਉਂਦਾ ਸੀ। ਉਹ ਸਵੇਰੇ ਦੁਕਾਨ ’ਤੇ ਆਇਆ ਪਰ ਸ਼ਾਮ ਨੂੰ ਘਰ ਨਹੀਂ ਪਰਤਿਆ। ਪਰਿਵਾਰਕ ਮੈਂਬਰ ਜਦੋਂ ਉਸ ਦੀ ਦੁਕਾਨ ’ਤੇ ਗਏ ਤਾਂ ਦੁਕਾਨ ਦਾ ਗੇਟ ਬੰਦ ਸੀ, ਜਦੋਂ ਗੇਟ ਖੋਲ੍ਹਿਆ ਤਾਂ ਅਮਨਦੀਪ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚੀ, ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਜਾਂਚ ਕਰਨ ਤੋਂ ਬਾਅਦ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
Advertisement
Advertisement