ਸੋਨਾ 96,450 ਰੁਪਏ ਦੇ ਰਿਕਾਰਡ ਉੱਚੇ ਪੱਧਰ ’ਤੇ ਪੁੱਜਾ
04:31 AM Apr 16, 2025 IST
ਨਵੀਂ ਦਿੱਲੀ: ਕੌਮੀ ਰਾਜਧਾਨੀ ’ਚ ਅੱਜ 99.9 ਫੀਸਦ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 50 ਰੁਪਏ ਵਧ ਕੇ 96,450 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਦੱਸਿਆ ਕਿ 99.5 ਫੀਸਦ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 50 ਰੁਪਏ ਵਧ ਕੇ 96 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਹੈ। ਇਸੇ ਦੌਰਾਨ ਚਾਂਦੀ ਦੀ ਕੀਮਤ 2500 ਰੁਪਏ ਵਧ ਕੇ 97,500 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਬੀਤੇ ਦਿਨ ਚਾਂਦੀ 500 ਰੁਪਏ ਦੀ ਗਿਰਾਵਟ ਨਾਲ 95 ਹਜ਼ਾਰ ਰੁਪਏ ਪ੍ਰਤੀ ਕਿਲੋ ’ਤੇ ਬੰਦ ਹੋਈ ਸੀ। -ਪੀਟੀਆਈ
Advertisement
Advertisement