ਸੋਭਾ ਸਿੰਘ ਸਕੂਲ ’ਚ ਨਿੱਚੇ ਬੱਚਿਆਂ ਦਾ ਗਰੈਜੁੂਏਸ਼ਨ ਸਮਾਮਗ
07:00 AM Apr 13, 2025 IST
ਰਾਏਕੋਟ: ਸਰਦਾਰ ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਯੂਕੇਜੀ ਵਿਦਿਆਰਥੀਆਂ ਲਈ ਗਰੈਜੂਏਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਪਣੀ ਜਮਾਤ ਵਿੱਚੋਂ ਵਧੀਆ ਅੰਕ ਪ੍ਰਾਪਤ ਕਰ ਕੇ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਤੇ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀ ਸਫਲਤਾ ਦੀਆਂ ਪੌੜੀਆਂ ਚੜ੍ਹਦੇ ਹੋਏ ਪ੍ਰਾਇਮਰੀ ਵਰਗ ਵਿੱਚ ਵੀ ਬਹੁਤ ਵਧੀਆ ਉਪਲਬਧੀਆਂ ਹਾਸਲ ਕਰਕੇ ਮਾਂ-ਬਾਪ ਅਤੇ ਸਕੂਲ ਦਾ ਨਾਮ ਰਸ਼ਨ ਕਰਨਗੇ। -ਨਿੱਜੀ ਪੱਤਰ ਪ੍ਰੇਰਕ
Advertisement
Advertisement