ਪੱਤਰ ਪ੍ਰੇਰਕਜਲੰਧਰ, 24 ਦਸੰਬਰਡਿਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਕਲੱਬ ਵਿੱਚ ਸੋਲਰ ਪਾਵਰ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਨਵਾਂ ਕਮਰਾ ਵੀ ਕਲੱਬ ਮੈਂਬਰਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ। ਸ੍ਰੀ ਸੱਭਰਵਾਲ ਨੇ ਦੱਸਿਆ ਕਿ ਕਲੱਬ ਵਿੱਚ 260 ਕਿਲੋਵਾਟ ਦੀ ਸਮਰੱਥਾ ਵਾਲਾ ਸੋਲਰ ਪਾਵਰ ਪ੍ਰਾਜੈਕਟ ਲਾਇਆ ਜਾ ਰਿਹਾ ਹੈ, ਜੋ ਕਲੱਬ ਦੀ 80 ਫੀਸਦੀ ਦੇ ਕਰੀਬ ਬਿਜਲੀ ਦੀ ਲੋੜ ਪੂਰੀ ਕਰਨ ਦੇ ਸਮਰੱਥ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ 15 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਮੌਕੇ ਕਲੱਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।