ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀਆਂ ਫੋਟੋਆਂ ਸ਼ੇਅਰ ਕਰਨ ਵਾਲਾ ਗ੍ਰਿਫ਼ਤਾਰ
05:23 AM May 10, 2025 IST
ਪੱਤਰ ਪ੍ਰੇਰਕ
ਮਾਨਸਾ, 9 ਮਈ
ਸੋਸ਼ਲ ਮੀਡੀਆ ’ਤੇ ਹਥਿਆਰਾਂ ਸਮੇਤ ਵੀਡੀਓ ਅਤੇ ਫੋਟੋਆਂ ਸ਼ੇਅਰ ਕਰਨ ਦੇ ਮਾਮਲੇ ’ਚ ਥਾਣਾ ਸਿਟੀ-1 ਮਾਨਸਾ ਦੀ ਪੁਲੀਸ ਨੇ ਇੱਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਸੋਸ਼ਲ ਮੀਡੀਆ ’ਤੇ ਕਿਸੇ ਵੀ ਵਿਅਕਤੀ ਵਲੋਂ ਹਥਿਆਰਾਂ ਸਮੇਤ ਫੋਟੋਆਂ ਜਾਂ ਵੀਡੀਓ ਪਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੋਈ ਹੈ। ਪਿਛਲੇ ਕੁਝ ਸਮੇਂ ਤੋਂ ਮਾਨਸਾ ਵਾਸੀ ਨੌਜਵਾਨ ਗਗਨਦੀਪ ਸਿੰਘ ਹਥਿਆਰਾਂ ਸਮੇਤ ਸੋਸ਼ਲ ਮੀਡੀਆ ’ਤੇ ਆਪਣੀਆਂ ਫੋਟੋਆਂ ਪੋਸਟ ਕਰ ਰਿਹਾ ਸੀ। ਥਾਣਾ ਸਿਟੀ-1 ਮਾਨਸਾ ਦੀ ਪੁਲੀਸ ਨੇ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਡੀਐੱਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਨੇ ਗਗਨਦੀਪ ਸਿੰਘ ਨਾਮੀ ਨੌਜਵਾਨ ਤੋਂ 12 ਬੋਰ ਦੀ ਰਾਈਫਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਤੇ ਨੌਜਵਾਨ ਤੋਂ ਫੜੇ ਗਏ ਅਸਲੇ ਦੀ ਵੀ ਜਾਂਚ ਕੀਤੀ ਜਾਵੇਗੀ।
Advertisement
Advertisement