ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੋਹਲਪੁਰ ਦੇ 25 ਪਰਿਵਾਰ ਕਾਂਗਰਸ ’ਚ ਸ਼ਾਮਲ

05:23 AM Apr 10, 2025 IST
featuredImage featuredImage
ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰ।

ਬਲਵਿੰਦਰ ਸਿੰਘ ਭੰਗੂ
ਭੋਗਪੁਰ, 9 ਅਪਰੈਲ
ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਬਹੁੱਤ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਜਸਪ੍ਰੀਤ ਸਿੰਘ ਜੱਸਾ ਅਤੇ ਇੰਸਪੈਕਟਰ ਜਰਨੈਲ ਸਿੰਘ ਬਾਜਵਾ ਦੇ ਯਤਨਾਂ ਸਦਕਾ ਪਿੰਡ ਸੋਹਲਪੁਰ ਦੇ ਵੱਖ ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 25 ਪਰਿਵਾਰ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਪਾਰਟੀ ਵਿੱਚ ਨੰਬਰਦਾਰ ਹਰਜਿੰਦਰ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ ਜੱਸਾ, ਗੁਰਬਿੰਦਰ ਸਿੰਘ ਪੰਚ, ਅਮਨਪ੍ਰੀਤ ਸਿੰਘ ਪੰਚ ਬੀਬੀ ਕੁਲਦੀਪ ਕੌਰ ਪੰਚ ਤੋਂ ਇਲਾਵਾ ਹੋਰ ਪਿੰਡ ਦੀਆਂ ਨਾਮਵਰ ਸ਼ਖ਼ਸੀਅਤਾਂ ਸ਼ਾਮਲ ਹੋਈਆਂ, ਜਿਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਛੱਡ ਕੇ ਪੰਜਾਬ ਵਿੱਚ ਬਾਕੀ ਸਿਆਸੀ ਪਾਰਟੀਆਂ ਦਾ ਸਿਆਸੀ ਦੀਵਾਲਾ ਨਿਕਲ ਚੁੱਕਾ ਹੈ।
ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਮਿਲੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮੱਲ੍ਹੀ, ਜਨਰਲ ਸਕੱਤਰ ਜਸਵੀਰ ਸਿੰਘ ਸੈਣੀ ਅਤੇ ਨਰਿੰਦਰ ਸਿੰਘ ਸੰਮਾ ਹਾਜ਼ਰ ਸਨ।

Advertisement

Advertisement