ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਦੀ ਉਸਾਰੀ ਸਬੰਧੀ ਮੰਗ ਪੱਤਰ ਸੌਂਪਿਆ

05:35 AM Jun 07, 2025 IST
featuredImage featuredImage
ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੰਦੇ ਹੋਏ ਕਾਂਗਰਸੀ ਆਗੂ ਹਰਦੀ ਸਿੰਘ ਦੌਲਤਪੁਰ।
ਨਿੱਜੀ ਪੱਤਰ ਪ੍ਰੇਰਕ
Advertisement

ਧੂਰੀ, 6 ਜੂਨ

ਪੰਜਾਬ ਕਾਂਗਰਸ ਕਮੇਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਹਲਕਾ ਧੂਰੀ ਤੋਂ ਆਗੂ ਹਰਦੀਪ ਸਿੰਘ ਦੌਲਤਪੁਰ ਨੇ ਅੱਜ ਸਥਾਨਕ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨਾਲ ਮੁਲਾਕਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ’ਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰਲੀ ਸੜਕ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ ਪਰ ਠੇਕੇਦਾਰ ਵੱਲੋਂ ਕਾਹਲੇ ਕਦਮੀ ਗੈਰਮਿਆਰੀ ਕੰਮ ਕਰਵਾਇਆ ਜਾ ਰਿਹਾ ਹੈ। ਇਸ ਸੜਕ ’ਤੇ ਜੋ ਸੀਵਰੇਜ ਦੇ ਢੱਕਣ ਹਨ, ਉਨ੍ਹਾਂ ਉੱਪਰ ਲੁੱਕ ਪਾ ਕੇ ਢੱਕਣਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

Advertisement

ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਫ਼ਾਈ ਹੋਣੀ ਸੁਭਾਵਿਕ ਹੈ ਪਰ ਜਦੋਂ ਢੱਕਣ ਖੋਲ੍ਹੇ ਜਾਣਗੇ ਤਾਂ ਸੜਕਾਂ ’ਤੇ ਟੋਏ ਪੈ ਜਾਣਗੇ, ਜੋ ਮੁੜ ਦੋਪਹੀਆ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਸਬੱਬ ਬਣਨਗੇ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜਾਂ ਲੋਕਾਂ ਦੇ ਟੈਕਸ ਰੂਪੀ ਪੈਸਿਆਂ ਨਾਲ ਹੀ ਸੰਭਵ ਹੈ, ਪਰ ਇਸ ਤਰ੍ਹਾਂ ਪੈਸੇ ਦੀ ਬਰਬਾਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸੀਵਰੇਜ ਢੱਕਣਾਂ ਦਾ ਲੇਵਲ ਸੜਕ ਦੇ ਬਰਾਬਰ ਕਰਵਾਉਣ ਅਤੇ ਸੜਕ ਦੀ ਉਸਾਰੀ ਦਾ ਕੰਮ ਕਿਸੇ ਤਕਨੀਕੀ ਅਧਿਕਾਰੀ ਦੀ ਨਿਗਰਾਨੀ ਹੇਠ ਮਿਆਰੀ ਕਰਵਾਉਣ ਦੀ ਮੰਗ ਕੀਤੀ।

 

 

Advertisement