ਸੜਕ ਹਾਦਸਾ ਪੀੜਤਾਂ ਲਈ ਕੈਸ਼ਲੈੱਸ ਇਲਾਜ ਯੋਜਨਾ ਸਹੀ ਢੰਗ ਨਾਲ ਲਾਗੂ ਕਰੋ: ਸੁਪਰੀਮ ਕੋਰਟ
05:00 AM May 14, 2025 IST
ਨਵੀਂ ਦਿੱਲੀ: ਦੇਸ਼ ਦੀ ਸਰਵਉੱਚ ਅਦਾਲਤ ਨੇ ਅੱਜ ਕੇਂਦਰ ਨੂੰ ਸੜਕ ਹਾਦਸਾ ਪੀੜਤਾਂ ਲਈ ਨਗਦੀ ਰਹਿਤ (ਕੈਸ਼ਲੈੱਸ) ਇਲਾਜ ਯੋਜਨਾ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਯੋਜਨਾ ਤਹਿਤ ਪ੍ਰਤੀ ਵਿਅਕਤੀ ਵੱਧ ਤੋਂ ਵੱਧ 1.5 ਲੱਖ ਰੁਪਏ ਤੱਕ ਦੇ ਇਲਾਜ ਦਾ ਹੱਕਦਾਰ ਹੋਵੇਗਾ। ਜਸਟਿਸ ਅਭੈ ਐੱਸ. ਓਕਾ ਅਤੇ ਉੱਜਲ ਭੂਈਆਂ ਦੇ ਬੈਂਚ ਨੇ ਕੇਂਦਰ ਨੂੰ ਅਗਸਤ 2025 ਦੇ ਅੰਤ ਤੱਕ ਹਲਫਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਜਿਸ ਵਿੱਚ ਯੋਜਨਾ ਲਾਗੂ ਹੋਣ ਬਾਰੇ ਵੇਰਵੇ ਦੇਣ ਲਈ ਕਿਹਾ ਗਿਆ ਹੈ ਜਿਵੇਂ ਇਸ ਯੋਜਨਾ ਤਹਿਤ ਕਿੰਨੇ ਵਿਅਕਤੀਆਂ ਨੂੰ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਗਿਆ ਹੈ। ਬੈਂਚ ਨੇ ਕਿਹਾ, ‘ਅਸੀਂ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੰਦੇ ਹਾਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਸਕੀਮ ਸਹੀ ਅਰਥਾਂ ਅਤੇ ਭਾਵਨਾ ਨਾਲ ਲਾਗੂ ਕੀਤੀ ਜਾਵੇ।’ -ਪੀਟੀਆਈ
Advertisement
Advertisement