ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ’ਚ ਨੌਜਵਾਨ ਸਣੇ ਦੋ ਹਲਾਕ

07:57 AM Sep 14, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਸਤੰਬਰ
ਸੜਕ ਹਾਦਸਿਆਂ ਵਿੱਚ ਇੱਕ ਨੌਜਵਾਨ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਹਾਦਸੇ ਵਿੱਚ ਐਕਟਿਵਾ ਸਵਾਰ ਲੜਕੀ ਜ਼ਖ਼ਮੀ ਹੋ ਗਈ। ਥਾਣਾ ਡੇਹਲੋਂ ਦੀ ਪੁਲੀਸ ਨੂੰ ਪਿੰਡ ਮੁਕੰਦਪੁਰ ਵਾਸੀ ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਚਾਚਾ ਜਗਦੇਵ ਸਿੰਘ ਮੋਟਰਸਾਈਕਲ ’ਤੇ ਜਾ ਰਿਹਾ ਸੀ। ਮੋਟਰਸਾਈਕਲ ਪਿੰਡ ਦੇ ਪੈਟਰੋਲ ਪੰਪ ਸਾਹਮਣੇ ਸੜਕ ’ਤੇ ਖੜ੍ਹੇ ਮਿਕਸਰ ਮਸ਼ੀਨ (ਲੈਂਟਰ ਪਾਉਣ) ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਬਿੰਦਰ ਕੁਮਾਰ ਵਾਸੀ ਪਿੰਡ ਨੰਦਪੁਰ ਨੇ ਦੱਸਿਆ ਕਿ ਪਿੰਡ ਪਵਾ ਨੇੜੇ ਅਣਪਛਾਤੇ ਨੌਜਵਾਨ (25-30 ਸਾਲ) ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਲਿਆ ਹੈ। ਇੱਕ ਹੋਰ ਮਾਮਲੇ ਵਿੱਚ ਪਿੰਡ ਜੀਵਨਪੁਰ ਵਾਸੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਸਦੀ ਲੜਕੀ ਲਵਲੀਨ ਕੌਰ ਐਕਟਿਵਾ ’ਤੇ ਘਰ ਪਰਤ ਰਹੀ ਸੀ ਤਾਂ ਰਾਹੋਂ ਰੋਡ ’ਤੇ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ।

Advertisement

Advertisement