ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ਵਿੱਚ ਔਰਤ ਹਲਾਕ

06:40 AM May 10, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਮਈ
ਇਥੇ ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇਕ ਔਰਤ ਦੀ ਮੌਤ ਹੋ ਗਈ ਹੈ ਜਦਕਿ ਇਕ ਹੋਰ ਹਾਦਸੇ ਵਿੱਚ ਇਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਕਾਰ ਡਰਾਈਵਰ ਨੂੰ ਵੀ ਸੱਟਾਂ ਲੱਗੀਆਂ ਹਨ।
ਥਾਣਾ ਮੋਤੀ ਨਗਰ ਦੇ ਇਲਾਕੇ ਸ਼ਿਵ ਚੌਕ ਫਲਾਈੳਵਰ ਦੇ ਥੱਲੇ ਇੱਕ ਟਰੱਕ ਦੀ ਫੇਟ ਵੱਜਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਕੈਲਾਸ਼ ਨਗਰ ਵਾਸੀ ਬਾਬੂ ਅਲੀ ਦੀ ਪਤਨੀ ਤਹਰੂਨ ਨਿਸ਼ਾ ਆਪਣੇ ਕੰਮ ’ਤੇ ਜਾ ਰਹੀ ਸੀ ਤਾਂ ਸ਼ਿਵ ਚੌਕ ਫਲਾਈਓਵਰ ਦੇ ਥੱਲੇ ਪੁੱਜੀ ਤਾਂ ਇਕ ਅਸ਼ੋਕਾ ਲੇਅ ਲੈਂਡ ਟਰੱਕ ਦੇ ਚਾਲਕ ਨੇ ਆਪਣੀ ਗੱਡੀ ਤੇਜ਼ ਰਫ਼ਤਾਰੀ ਤੇ ਲਾਪ੍ਰਵਾਹੀ ਨਾਲ ਚਲਾ ਕੇ ਉਸ ਨੂੰ ਫੇਟ ਮਾਰੀ ਜਿਸ ਨਾਲ ਉਹਦੇ ਕਾਫ਼ੀ ਸੱਟਾਂ ਲੱਗੀਆਂ ਅਤੇ ਉਸਦੀ ਮੌਤ ਹੋ ਗਈ। ਥਾਣੇਦਾਰ ਅਜਮੇਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਟਰੱਕ ਡਰਾਈਵਰ ਮਹੇਸ਼ ਵਾਸੀ ਪਿੰਡ ਫੁਲਵੜੀਆ ਬਿਹਾਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਡੇਹਲੋਂ ਦੇ ਇਲਾਕੇ ਕੈਂਡ ਚੌਕ ਵਿੱਚ ਗੁਰਮੁੱਖ ਸਿੰਘ ਵਾਸੀ ਪਿੰਡ ਬੁਟਾਹਰੀ ਆਪਣੇ ਦੋਸਤ ਵਿੱਕੀ ਨੂੰ ਮਿਲਣ ਗਿਆ ਸੀ ਤਾਂ ਕੈਂਡ ਨਹਿਰ ਪੁੱਲ ਪਾਸ ਵਿਕਰਮਜੀਤ ਨੇ ਆਪਣਾ ਟਰੱਕ ਅਣਗਹਿਲੀ ਨਾਲ ਚਲਾ ਕੇ ਉਸ ਦੀ ਕਾਰ ਵਿੱਚ ਟੱਕਰ ਮਾਰ ਦਿੱਤੀ,‌ ਜਿਸ ਨਾਲ ਉਸ ਦੀ ਕਾਰ ਦਾ ਕਾਫ਼ੀ ਨੁਕਸਾਨ ਹੋਇਆ ਅਤੇ ਉਸਦੇ ਵੀ ਮਾਮੂਲੀ ਸੱਟਾਂ ਲੱਗੀਆਂ। ਇਸ ਦੌਰਾਨ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਟਰੱਕ ਚਾਲਕ ਵਿਕਰਮਜੀਤ ਵਾਸੀ ਤਾਜਪੁਰ ਰੋਡ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement