ਸੜਕ ਹਾਦਸੇ ਕਾਰਨ ਮਾਂ ਦੀ ਮੌਤ ਪੁੱਤਰ ਜ਼ਖ਼ਮੀ
05:18 AM Apr 16, 2025 IST
ਪੱਤਰ ਪ੍ਰੇਰਕ
ਰੂਪਨਗਰ, 15 ਅਪਰੈਲ
ਸੜਕ ਹਾਦਸੇ ਕਾਰਨ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੀ ਸਾਬਕਾ ਚੇਅਰਪਰਸਨ ਕੁਲਦੀਪ ਕੌਰ ਦੀ ਅੱਜ ਦੇਰ ਸ਼ਾਮ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਜਦੋਂਕਿ ਉਨ੍ਹਾਂ ਦੇ ਪੁੱਤਰ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕੁਲਦੀਪ ਕੌਰ ਆਪਣੇ ਪੁੱਤਰ ਰਾਓਵਿੰਦਰ ਸਿੰਘ ਨਾਲ ਸਕੂਟਰ ’ਤੇ ਰੂਪਨਗਰ ਵੱਲ ਜਾ ਰਹੀ ਸੀ। ਉਹ ਜਦੋਂ ਹੋਲੀ ਫੈਮਿਲੀ ਸਕੂਲ ਸਾਹਮਣੇ ਪੁੱਜੇ ਤਾਂ ਪਿੱਛੋਂ ਆਈ ਤੇਜ਼ ਰਫ਼ਤਾਰ ਪਿਕਅੱਪ ਦੇ ਚਾਲਕ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵੇਂ ਮਾਂ-ਪੁੱਤ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਰਾਹਗੀਰਾਂ ਨੇ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ। ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰਾਂ ਨੇ ਦੋਵਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਥਾਣਾ ਸਿਟੀ ਰੂਪਨਗਰ ਦੀ ਪੁਲੀਸ ਨੇ ਦੋਵੇਂ ਵਾਹਨਾਂ ਨੂੰ ਜ਼ਬਤ ਕਰ ਲਿਆ ਹੈ।
Advertisement
Advertisement