ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
06:50 AM Dec 13, 2024 IST
ਪੱਤਰ ਪ੍ਰੇਰਕਪੰਚਕੂਲਾ, 12 ਦਸੰਬਰ
ਪੱਤਰ ਪ੍ਰੇਰਕਪੰਚਕੂਲਾ, 12 ਦਸੰਬਰ
Advertisement
ਇਥੇ ਬਰਵਾਲਾ ਵਿੱਚ ਇੱਕ ਕਾਰ ਦੀ ਟੱਕਰ ਵੱਜਣ ’ਤੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਵੰਤ ਵਜੋਂ ਹੋਈ ਹੈ। ਮ੍ਰਿਤਕ ਦੇ ਸਹੁਰੇ ਸਤਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਚੰਡੀਮੰਦਰ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਮੁਤਾਬਕ ਬਲਵੰਤ ਤੇ ਉਸ ਦਾ ਸਹੁਰਾ ਸਤਿੰਦਰ ਕੁਮਾਰ ਮੋਟਰਸਾਈਕਲ ’ਤੇ ਜਾ ਰਹੇ ਸਨ, ਜਿਵੇਂ ਹੀ ਉਹ ਬਰਵਾਲਾ ਰੋਡ ’ਤੇ ਸ਼ਰਾਬ ਦੇ ਠੇਕੇ ਕੋਲ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇੱਕ ਬੇਕਾਬੂ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਬਲਵੰਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਬਲਵੰਤ ਨੂੰ ਪੰਚਕੂਲਾ ਦੇ ਸੈਕਟਰ-6 ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement