ਸੜਕ ਹਾਦਸੇ ’ਚ ਲੜਕੀ ਦੀ ਮੌਤ, ਦੋ ਜ਼ਖ਼ਮੀ
05:47 AM Jun 13, 2025 IST
ਨਿੱਜੀ ਪੱਤਰ ਪ੍ਰੇਰਕ
ਤਲਵੰਡੀ ਭਾਈ, 12 ਜੂਨ
ਫ਼ਿਰੋਜ਼ਪੁਰ-ਮੋਗਾ ਰੋਡ ’ਤੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਅਜੇ ਪਛਾਣ ਨਹੀਂ ਹੋਈ ਹੈ ਜਦਕਿ ਜ਼ਖ਼ਮੀਆਂ ਵਿਚ ਸਤਨਾਮ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਸਤਨਾਮ ਸਿੰਘ ਵਾਸੀ ਜਲਾਲਾਬਾਦ ਸ਼ਾਮਲ ਹਨ। ਵੇਰਵਿਆਂ ਅਨੁਸਾਰ ਰਾਤ ਕਰੀਬ 11 ਵਜੇ ਫ਼ਿਰੋਜ਼ਪੁਰ ਤੋਂ ਆ ਰਹੀ ਆਈ-20 ਕਾਰ ਪਿੰਡ ਲੱਲੇ ਦੇ ਨਜ਼ਦੀਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਣ ਉਪਰੰਤ ਸੜਕ ਦੇ ਦੂਜੇ ਪਾਸੇ ਦਰੱਖ਼ਤ ਨਾਲ ਜਾ ਟਕਰਾਈ। ਟੱਕਰ ਕਾਰਨ ਕਾਰ ਦੇ ਪਰਖਚੇ ਉੱਡ ਗਏ ਤੇ ਉਕਤ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਲੜਕੀ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੀ ਸ਼ਨਾਖ਼ਤ ਲਈ ਯਤਨ ਜਾਰੀ ਹਨ।
Advertisement
Advertisement