ਨਿੱਜੀ ਪੱਤਰ ਪ੍ਰੇਰਕਲੁਧਿਆਣਾ, 12 ਦਸੰਬਰਥਾਣਾ ਸਲੇਮ ਟਾਬਰੀ ਦੀ ਪੁਲੀਸ ਨੂੰ ਫਿਲੌਰ ਵਾਸੀ ਅਨੀਸ਼ ਸੇਠੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਲੁਧਿਆਣਾ ਵੱਲ ਜਾ ਰਿਹਾ ਸੀ ਤਾਂ ਮੈਟਰੋ ਮਾਲ ਕੋਲ ਪਿੱਛੋਂ ਇਨੋਵਾ ਕਾਰ ਦੇ ਚਾਲਕ ਹਰਕੀਰਤ ਸਿੰਘ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਰਕੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਤੇ ਮੋਟਰਸਾਈਕਲ ਦਾ ਵੀ ਨੁਕਸਾਨ ਹੋਇਆ। ਇਸ ਮਗਰੋਂ ਕਾਰ ਚਾਲਕ ਨੇ ਉਸ ਨਾਲ ਝਗੜਾ ਸ਼ੁਰੂ ਕਰ ਦਿੱਤਾ ਤੇ ਉਸ ਦਾ ਮੋਬਾਈਲ ਫੋਨ ਤੇ 3 ਹਜ਼ਾਰ ਰੁਪਏ ਕੱਢ ਕੇ ਲੈ ਗਿਆ। ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਹਰਕੀਰਤ ਸਿੰਘ ਸੰਧੂ ਵਾਸੀ ਰੂੰਮੀ ਥਲਾ ਗੜ੍ਹੀ ਪਹੇਵਾ (ਹਰਿਆਣਾ) ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।