ਸੜਕ ਹਾਦਸੇ ਦੇ ਜ਼ਖ਼ਮੀ ਨੂੰ ਲੁੱਟਿਆ
05:00 AM Dec 13, 2024 IST
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 12 ਦਸੰਬਰ
Advertisement
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੂੰ ਫਿਲੌਰ ਵਾਸੀ ਅਨੀਸ਼ ਸੇਠੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਲੁਧਿਆਣਾ ਵੱਲ ਜਾ ਰਿਹਾ ਸੀ ਤਾਂ ਮੈਟਰੋ ਮਾਲ ਕੋਲ ਪਿੱਛੋਂ ਇਨੋਵਾ ਕਾਰ ਦੇ ਚਾਲਕ ਹਰਕੀਰਤ ਸਿੰਘ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਰਕੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਤੇ ਮੋਟਰਸਾਈਕਲ ਦਾ ਵੀ ਨੁਕਸਾਨ ਹੋਇਆ। ਇਸ ਮਗਰੋਂ ਕਾਰ ਚਾਲਕ ਨੇ ਉਸ ਨਾਲ ਝਗੜਾ ਸ਼ੁਰੂ ਕਰ ਦਿੱਤਾ ਤੇ ਉਸ ਦਾ ਮੋਬਾਈਲ ਫੋਨ ਤੇ 3 ਹਜ਼ਾਰ ਰੁਪਏ ਕੱਢ ਕੇ ਲੈ ਗਿਆ। ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਹਰਕੀਰਤ ਸਿੰਘ ਸੰਧੂ ਵਾਸੀ ਰੂੰਮੀ ਥਲਾ ਗੜ੍ਹੀ ਪਹੇਵਾ (ਹਰਿਆਣਾ) ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement