ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ
05:16 AM Jul 03, 2025 IST
ਬੀਰ ਇੰਦਰ ਸਿੰਘ ਬਨਭੌਰੀ
Advertisement
ਸੁਨਾਮ ਊਧਮ ਸਿੰਘ ਵਾਲਾ, 2 ਜੁਲਾਈ
ਇੱਥੋਂ ਨੇੜਲੇ ਪਿੰਡ ਖਡਿਆਲ ਵਿੱਚ ਲੰਘੀ ਰਾਤ ਹੋਏ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਚੌਕੀ ਮਹਿਲਾਂ ਚੌਕ ਦੇ ਇੰਚਾਰਜ ਸਹਾਇਕ ਥਾਣੇਦਾਰ ਕਰਮ ਸਿੰਘ ਅਤੇ ਸਹਾਇਕ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਕੁ ਵਜੇ ਇਕ ਫਾਇਨਾਂਸ ਕੰਪਨੀ ਵਿੱਚ ਨੌਕਰੀ ਕਰਦਾ ਨੌਜਵਾਨ ਦਿਲਪ੍ਰੀਤ ਸਿੰਘ (25) ਆਪਣੇ ਬੁਲਟ ਮੋਟਰਸਾਈਕਲ ’ਤੇ ਭਵਾਨੀਗੜ੍ਹ ਤੋਂ ਮੀਟਿੰਗ ਉਪਰੰਤ ਆਪਣੇ ਪਿੰਡ ਚੱਠੇ ਨੰਨਹੇੜਾ ਪਰਤ ਰਿਹਾ ਸੀ। ਜਦੋਂ ਉਹ ਸੂਲਰ ਘਰਾਟ ਤੋਂ ਹੁੰਦਾ ਹੋਇਆ ਖਡਿਆਲ ਪੁੱਜਿਆ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਉਸ ਦਾ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਖੰਬੇ ’ਚ ਜਾ ਵੱਜਿਆ। ਦਿਲਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਬੀਐੱਨਐੱਸਐੱਸ ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
Advertisement
Advertisement