ਸੜਕ ਹਾਦਸੇ ਵਿੱਚ ਨੌਜਵਾਨ ਹਲਾਕ
05:48 AM Jun 03, 2025 IST
ਲੁਧਿਆਣਾ, 2 ਜੂਨਨਿੱਜੀ ਪੱਤਰ ਪ੍ਰੇਰਕ
Advertisement
ਥਾਣਾ ਸਦਰ ਦੇ ਇਲਾਕੇ ਵਿੱਚ ਪਿੰਡ ਲਲਤੋ ਕਲਾਂ ਨੇੜੇ ਇੱਕ ਪੈਦਲ ਜਾ ਰਹੇ ਨੌਜਵਾਨ ਵਿੱਚ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਨਾਲ ਰਾਹਗੀਰ ਦੀ ਮੌਤ ਹੋ ਗਈ ਹੈ। ਪਿੰਡ ਦੀਪ ਨਗਰ ਵਾਸੀ ਗਗਨਦੀਪ ਉਰਫ਼ ਗੱਗੀ (40 ਸਾਲ) ਜੋ ਪੈਦਲ ਹੀ ਆਪਣੇ ਘਰ ਵਾਪਿਸ ਆ ਰਿਹਾ ਸੀ ਤਾਂ ਪਿੰਡ ਦੀਪ ਨਗਰ ਨੇੜੇ ਜੀਕੇ ਵੈਲੀ ਪਿੰਡ ਸੰਗੋਵਾਲ ਵਿੱਚ ਕਿਸੇ ਅਣਪਛਾਤੇ ਵਾਹਨ ਦੇ ਚਾਲਕ ਨੇ ਉਸਨੂੰ ਫੇਟ ਮਾਰੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਵਾਹਨ ਚਾਲਕ ਸਮੇਤ ਵਾਹਨ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣੇਦਾਰ ਨਵੀਨ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਉਸਦੇ ਭਰਾ ਮੱਖਣ ਰਾਮ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
Advertisement
Advertisement