ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ
07:20 AM Apr 07, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਲੁਧਿਆਣਾ, 6 ਅਪਰੈਲ
ਥਾਣਾ ਫੋਕਲ ਪੁਆਇੰਟ ਦੇ ਇਲਾਕੇ ਫੇਜ਼ 7 ਵਿੱਚ ਪੈਦਲ ਜਾ ਰਹੇ ਇੱਕ ਬਜ਼ੁਰਗ ਵਿੱਚ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਬਜ਼ੁਰਗ ਦੀ ਮੌਤ ਹੋ ਗਈ ਹੈ। ਇਸ ਸਬੰਧੀ ਦੁਰਗਾ ਕਲੋਨੀ ਢੰਡਾਰੀ ਖ਼ੁਰਦ ਵਾਸੀ ਮੁਕੇਸ਼ ਕੁਮਾਰ ਨੇ ਦੱਸਿਆ ਹੈ ਕਿ ਉਸਦੇ ਪਿਤਾ ਪਰਸ਼ੂ ਰਾਮ (65 ਸਾਲ) ਸਵੇਰੇ ਪੈਦਲ ਆਪਣੇ ਕੰਮ ਲਈ ਜਾ ਰਹੇ ਸੀ ਤੇ ਉਹ ਵੀ ਉਨ੍ਹਾਂ ਦੇ ਪਿੱਛੇ ਹੀ ਜਾ ਰਿਹਾ ਸੀ।
Advertisement
ਇਸ ਦੌਰਾਨ ਉਹ ਜਦੋਂ ਨੇੜੇ ਸ਼ਰਮਾ ਢਾਬਾ ਫੇਸ-7 ਫੋਕਲ ਪੁਆਇੰਟ ਪੁੱਜੇ ਤਾਂ ਰਾਮ ਹਰੀ ਵਾਸੀ ਦੁਰਗਾ ਕਲੋਨੀ ਢੰਡਾਰੀ ਖੁਰਦ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਬੜੀ ਤੇਜ਼ ਰਫ਼ਤਾਰ ਨਾਲ ਚਲਾ ਕੇ ਉਨ੍ਹਾਂ ਨੂੰ ਪਿੱਛੋਂ ਦੀ ਟੱਕਰ ਮਾਰੀ ਜਿਸ ਨਾਲ ਉਹ ਹੇਠਾਂ ਡਿੱਗ ਪਏ ਅਤੇ ਉਨ੍ਹਾਂ ਦੇ ਸਿਰ ਵਿੱਚ ਸੱਟ ਲੱਗਣ ਕਰਕੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਰਾਮ ਹਰੀ ਨੂੰ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
Advertisement