ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ
04:33 AM May 11, 2025 IST
ਪੱਤਰ ਪ੍ਰੇਰਕ
Advertisement
ਜ਼ੀਰਾ, 10 ਮਈ
ਇੱਥੋਂ ਦੀ ਨਵੀਂ ਤਲਵੰਡੀ ਰੋਡ ’ਤੇ ਸ਼ਗੁਨ ਰੈਸਟੋਰੈਂਟ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਤਿਲਕ ਰਾਜ ਸ਼ਰਮਾ (65) ਪੁੱਤਰ ਓਮ ਪ੍ਰਕਾਸ਼ ਵਾਸੀ ਪੁਰਾਣੀ ਤਲਵੰਡੀ ਰੋਡ ਜ਼ੀਰਾ ਡਰਾਈਵਰ ਸੀ ਅਤੇ ਜ਼ੀਰਾ ਦੇ ਇੱਕ ਸ਼ੈਲਰ ਵਿੱਚ ਕੰਮ ਕਰਦਾ ਸੀ। ਅੱਜ ਸਵੇਰੇ 8 ਵਜੇ ਦੇ ਕਰੀਬ ਘਰ ਤੋਂ ਪੈਦਲ ਕੰਮ ’ਤੇ ਜਾਣ ਸਮੇਂ ਸ਼ਗੁਨ ਰੈਸਟੋਰੈਂਟ ਨੇੜੇ ਪਿੱਛੇ ਆ ਰਹੇ ਹਾਈਡਰਾ ਕਰੇਨ ਨੇ ਉਸਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਰੇਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸਿਟੀ ਜ਼ੀਰਾ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਜ਼ੀਰਾ ਵਿੱਚ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।
Advertisement
Advertisement