For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਸਾਈਕਲ ਸਵਾਰ ਹਲਾਕ

08:51 AM Jul 02, 2024 IST
ਸੜਕ ਹਾਦਸੇ ਵਿੱਚ ਸਾਈਕਲ ਸਵਾਰ ਹਲਾਕ
Advertisement

ਪੱਤਰ ਪ੍ਰੇਰਕ
ਜੀਂਦ, 1 ਜੁਲਾਈ
ਜ਼ਿਲ੍ਹੇ ਦੇ ਪਿੰਡ ਕਿਲ੍ਹਾਜ਼ਫਰਗੜ੍ਹ ਕੋਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਸਾਈਕਲ ਚਾਲਕ ਦੀ ਮੌਤ ਹੋ ਗਈ। ਜੁਲਾਨਾ ਪੁਲੀਸ ਨੇ ਮ੍ਰਿਤਕ ਦੇ ਭਰਾ ਪਿੰਡ ਕਿਲ੍ਹਾਜ਼ਫਰਗੜ੍ਹ ਵਾਸੀ ਕੁਲਦੀਪ ਦੀ ਸ਼ਿਕਾਇਤ ’ਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸੁਰੂ ਕਰ ਦਿੱਤੀ ਹੈ। ਕੁਲਦੀਪ ਨੇ ਦੱਸਿਆ ਕਿ ਉਸ ਦਾ ਲਗਭਗ ਰਣਵੀਰ (42) ਸਾਈਕਲ ’ਤੇ ਕਿਲ੍ਹਾਜ਼ਫਰਗੜ੍ਹ ਵਿੱਚ ਖੇਤ ਵੱਲ ਜਾ ਰਿਹਾ ਸੀ ਤਾਂ ਅਚਾਨਕ ਉਸੇ ਪਿੰਡ ਦੇ ਸੰਦੀਪ ਨੇ ਆਪਣੀ ਕਾਰ ਨਾਲ ਉਸ ’ਚ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋਏ ਰਣਵੀਰ ਨੂੰ ਜੁਲਾਨਾ ਦੇ ਸਿਹਤ ਕੇਂਦਰ ਵਿੱਚ ਲਿਆਂਦਾ ਗਿਆ, ਜਿੱਥੋਂ ਉਸ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਰਾਹ ਵਿੱਚ ਹੀ ਰਣਵੀਰ ਨੇ ਦਮ ਤੌੜ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿੱਚ ਕਾਰ ਚਾਲਕ ਸੰਦੀਪ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×