ਸੜਕ ਹਾਦਸੇ ਵਿੱਚ ਹਲਾਕ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਮਾਰਚ
ਥਾਣਾ ਸਲੇਮ ਟਾਬਰੀ ਦੇ ਇਲਾਕੇ ਜਲੰਧਰ ਬਾਈਪਾਸ ਹਾਈਵੇਅ ਰੋਡ ਪਾਰ ਕਰਦੇ ਇੱਕ ਰਾਹਗੀਰ ਦੀ ਮੋਟਰਸਾਈਕਲ ਦੀ ਟੱਕਰ ਲੱਗਣ ਨਾਲ ਮੌਤ ਹੋ ਗਈ। ਮੋਟਰਸਾਈਕਲ ਚਾਲਕ ਆਪਣਾ ਮੋਟਰਸਾਈਕਲ ਛੱਡ ਕੇ ਫ਼ਰਾਰ ਹੋ ਗਿਆ, ਜਿਸ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਅਸ਼ੋਕ ਨਗਰ ਸਲੇਮ ਟਾਬਰੀ ਵਾਸੀ ਰਾਮਾਨੰਦ ਝਾਅ ਨੇ ਦੱਸਿਆ ਹੈ ਕਿ ਉਸ ਦਾ ਭਰਾ ਰਾਜੇਸ਼ ਕੁਮਾਰ (32) ਜਲੰਧਰ ਬਾਈਪਾਸ ਲੁਧਿਆਣਾ-ਜਲੰਧਰ ’ਤੇ ਸੜਕ ਪਾਰ ਕਰਨ
ਲੱਗਾ ਤਾਂ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਦੇ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰੀ ਅਤੇ ਅਣਗਹਿਲੀ ਨਾਲ ਚਲਾ ਕੇ ਉਸ ਨੂੰ ਟੱਕਰ ਮਾਰੀ ਅਤੇ ਆਪਣਾ ਮੋਟਰਸਾਈਕਲ ਛੱਡ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਰਾਜੇਸ਼ ਕੁਮਾਰ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਥਾਣੇਦਾਰ ਹਰਮੇਸ਼
ਲਾਲ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਉਸਦਾ ਮੋਟਰਸਾਈਕਲ ਕਬਜ਼ੇ ਵਿੱਚ ਲੈ ਕੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।