ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
05:19 AM Jun 14, 2025 IST
ਪੱਤਰ ਪ੍ਰੇਰਕ
ਦੋਦਾ, 13 ਜੂਨ
ਇਥੇ ਮੁਕਤਸਰ-ਬਠਿੰਡਾ ਹਾਈਵੇ ’ਤੇ ਵਾਪਰੇ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪਤਾ ਲੱਗਾ ਹੈ ਕਿ ਇੱਕ ਵੱਡਾ ਕੈਂਟਰ ਐੱਚਆਰ 37ਡੀ 0520 ਜੋ ਸੜਕ ਉੱਤੇ ਬੈਕ ਕੀਤਾ ਜਾ ਰਿਹਾ ਸੀ। ਇਸ ਦੌਰਾਨ ਦੋਦਾ ਵਿੱਚ ਆਪਣੀ ਭੈਣ ਕੋਲ ਮਿਲਣ ਲਈ ਆਏ ਬਲਜੀਤ ਸਿੰਘ (40) ਪੁੱਤਰ ਗੁਰਚਰਨ ਸਿੰਘ ਵਾਸੀ ਤਰਖਾਣ ਵਾਲਾ ਦਾ ਮੋਟਰਸਾਈਕਲ ਕੈਂਟਰ ਨਾਲ ਟਕਰਾਅ ਗਿਆ ਜਿਸ ਕਾਰਨ ਉਹ ਸਖ਼ਤ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਚੁੱਕ ਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿੱਚ ਲਿਆਂਦਾ ਗਿਆ ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲੀਸ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਕੈਂਟਰ ਕਬਜ਼ੇ ਵਿੱਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਨੇ ਆਖਿਆ ਕਿ ਪੜਤਾਲ ਤੋਂ ਬਾਅਦ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Advertisement
Advertisement