ਸੰਗਤਪੁਰਾ ’ਚ ਕਾਂਗਰਸੀ ਵਰਕਰਾਂ ਦੀ ਮੀਟਿੰਗ
05:20 AM Dec 24, 2024 IST
ਕੁਰਾਲੀ: ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਪਿੰਡ ਸੰਗਤਪੁਰਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਾਂਗਰਸ ਸਰਕਾਰ ਆਉਣ ’ਤੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ। ਸ੍ਰੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ ਹਨ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਬਾਬਾ ਰਾਮ ਸਿੰਘ, ਗੁਰਮੇਲ ਸਿੰਘ ਸੰਗਤਪੁਰਾ, ਗੁਰਦੇਵ ਸਿੰਘ ਪੱਲਣਪੁਰ, ਮੋਹਣ ਸਿੰਘ, ਗੁਰਨੇਕ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਸਿੰਘ, ਜਗੀਰ ਸਿੰਘ, ਸੁਰਮੁਖ ਸਿੰਘ, ਗੁਰਮੇਲ ਸਿੰਘ, ਹਰਜਿੰਦਰ ਸਿੰਘ ਤੇ ਕੁਲਦੀਪ ਸਿੰਘ ਓਇੰਦ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement