ਸੰਗਤ ਲਈ ਕੜੀ ਚੌਲ ਦਾ ਲੰਗਰ ਲਾਇਆ
06:57 AM Dec 29, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਦਸੰਬਰ
ਲੁਧਿਆਣਾ, 28 ਦਸੰਬਰ
Advertisement
ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਿੰਦਰਪਾਲ ਸਿੰਘ ਪੱਪੂ ਟੀਮ ਅਤੇ ਦਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਆਈ ਬਲਾਕ ਭਾਈ ਰਣਧੀਰ ਸਿੰਘ ਨਗਰ ਵਿੱਚ ਅੱਜ ਕੜੀ ਚੌਲਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਐਡਵੋਕੇਟ ਗਗਨਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਅਤੇ ਆਪਣੇ ਹੋਰ ਸ਼ਹੀਦਾਂ ਦੇ ਦਿਨ ਮਨਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸੰਗਤ ਨੇ ਵੀ ਲੰਗਰ ਛੱਕਿਆ। ਇਸ ਮੌਕੇ ਡਾ. ਕਰਨਵੀਰ ਸਿੰਘ, ਗੋਲਡੀ ਸਿੰਘ, ਜਸਪ੍ਰੀਤ ਸਿੰਘ, ਭੁਪਿੰਦਰ ਸਿੰਘ ਮਿੰਕੂ, ਦਿਲਪ੍ਰੀਤ ਸਿੰਘ, ਜਸਪ੍ਰੀਤ ਸਿੰਘ ਗਰੇਵਾਲ, ਗੁਰਮੀਤ ਸਿੰਘ, ਹਰਮਿੰਦਰ ਸਿੰਘ ਲੱਕੀ, ਰਾਜੇਸ਼ ਗੁਪਤਾ ਅਤੇ ਅਗਮਜੋਤ ਸਿੰਘ ਮਿੰਕੂ ਤੇ ਹੋਰ ਸੇਵਾਦਾਰ ਹਾਜ਼ਰ ਸਨ।
Advertisement
Advertisement