ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਜ਼ਿਲ੍ਹੇ ਅੰਦਰ ‘ਨੋ ਫਲਾਈ ਜ਼ੋਨ’ ਐਲਾਨਿਆ

05:55 AM May 10, 2025 IST
featuredImage featuredImage
ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ, 9 ਮਈ

ਭਾਰਤ-ਪਾਕਿਸਤਾਨ ਵਿਚਕਾਰ ਮੌਜੂਦਾ ਤਣਾਅ ਦੇ ਮੱਦੇਨਜ਼ਰ ਪੂਰੇ ਸੰਗਰੂਰ ਜ਼ਿਲ੍ਹੇ ਅੰਦਰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਇਨ੍ਹਾਂ ਹਦਾਇਤਾਂ ਤੋਂ ਇਲਾਵਾ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਜਿਲ੍ਹਾ ਸੰਗਰੂਰ ਦੇ ਸਮੂਹ ਵਿਭਾਗਾਂ ਅਤੇ ਡੀ.ਸੀ. ਦਫ਼ਤਰ ਅਤੇ ਫੀਲਡ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਭਲਕੇ 10 ਦਿਨ ਸ਼ਨੀਵਾਰ ਅਤੇ 11 ਮਈ 2025 ਦਿਨ ਐਤਵਾਰ ਨੂੰ ਸਰਕਾਰੀ ਦਫ਼ਤਰ ਖੁੱਲ੍ਹੇ ਰੱਖੇ ਜਾਣ। ਉਲੰਘਣਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

ਜ਼ਿਲ੍ਹਾ ਮੈਜਿਸਟ੍ਰੇਟ ਟੀ.ਬੈਨਿਥ ਨੇ ਭਾਰਤੀ ਨਾਗਰਿਕਾ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਅੰਦਰ ‘ ਨੋ ਫਲਾਈ ਜ਼ੋਨ ’ ਘੋਸ਼ਿਤ ਕੀਤਾ ਹੈ ਪਰੰਤੂ ਇਹ ਹੁਕਮ ਸੁਰੱਖਿਆ ਅਤੇ ਅਰਧ ਸੁਰੱਖਿਆ ਬਲਾਂ ਉਪਰ ਲਾਗੂ ਨਹੀਂ ਹੋਣਗੇ। ਇਹ ਹੁਕਮ 9 ਮਈ ਤੋਂ 8 ਜੂਨ 2025 ਤੱਕ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਐੱਸਐੱਸਪੀ ਸੰਗਰੂਰ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ। ਡੀਸੀ ਅਤੇ ਐੱਸਐੱਸਪੀ ਨੇ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਕਿਸੇ ਵੀ ਤਰਾਂ ਦੀ ਅਫ਼ਵਾਹ ਜਾਂ ਤੱਥ ਰਹਿਣ ਜਾਣਕਾਰੀ ਨੂੰ ਅੱਗੇ ਸਾਂਝਾ ਨਾ ਕੀਤਾ ਜਾਵੇ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਕਰਨ ’ਤੇ ਸਖਤ ਪਾਬੰੰਦੀ ਲਗਾ ਦਿੱਤੀ ਹੈ। ਜਾਰੀ ਹੁਕਮਾਂ ਵਿਚ ਇਹ ਪਾਬੰਦੀ ਖਾਣ-ਪੀਣ ਦੀਆਂ ਚੀਜ਼ਾਂ, ਪਸ਼ੂ ਆਹਾਰ, ਦੁੱਧ ਅਤੇ ਦੁੱਧ ਦੇ ਉਤਪਾਦਾਂ, ਪੈਟਰੌਲ ਅਤੇ ਹੋਰ ਈਂਧਨ, ਦਵਾਈਆਂ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਉਪਰ ਲਾਗੂ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਮ੍ਹਾਂਖੋਰੀ, ਕਾਲਾ ਬਾਜ਼ਾਰੀ ਜਾਂ ਕੀਮਤਾਂ ਨਾਲ ਛੇੜਛਾੜ ਦੀ ਕੋਈ ਵੀ ਘਟਨਾ ਹੋਣ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਜ਼ਰੂਰ ਦੇਣ। ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਨ੍ਹਾਂ ’ਚ ਖਾਦ ਤੇ ਸਪਲਾਈ ਵਿਭਾਗ ਲਈ ਸ੍ਰੀ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ 97813-30180, 79869-09552 ਮੁਕੇਸ਼ ਗਰਗ, 94172-23481, 01672-234188),ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ ਡਾ. ਸੁਖਵਿੰਦਰ ਸਿੰਘ 98725-01482, ਡਾ. ਜਸਕਰਨ ਸਿੰਘ, 84272-02108), ਮੰਡੀ ਬੋਰਡ (ਸਬਜ਼ੀਆਂ/ਫਲਾਂ ਆਦਿ ਲਈ ਕੁਲਜੀਤ ਸਿੰਘ, 95014-87881, ਸ੍ਰੀ ਲਖਵੀਰ ਸਿੰਘ, ਸੀਨੀਅਰ ਅਸਿਸਟੈਂਟ: 94655-21985), ਮਾਰਕਫੈਡ ਅਤੇ ਮਿਲਕਫੈਡ (ਪਸ਼ੂ ਆਹਾਰ ਲਈ ਵਿਸ਼ਾਲ ਗੁਪਤਾ, 98768-22092, ਸ੍ਰੀ ਸੰਜੀਵ ਗੋਯਲ, 98726-68175), ਸਿਹਤ ਵਿਭਾਗ (ਦਵਾਈਆਂ ਲਈ ਡਾ. ਵਿਕਾਸ ਧੀਰ 89682-91600, ਅਸ਼ੋਕ ਕੁਮਾਰ, ਚੀਫ਼ ਫਾਰਮੇਸੀ ਅਫਸਰ: 94170-35001) ਵਿਭਾਗਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਜਾਰੀ ਹਦਾਇਤਾਂ ਦੀ ਉਲੰਘਣਾ ਕਰੇਗੀ ਤਾਂ ਉਸ ਖ਼ਿਲਾਫ਼ ਕਾਨੂੰਨ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Advertisement