ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ: ਭੁਪਿੰਦਰ ਨਹਿਲ ਨੇ ਕੌਂਸਲ ਪ੍ਰਧਾਨ ਦਾ ਅਹੁਦਾ ਸੰਭਾਲਿਆ

05:18 AM May 05, 2025 IST
featuredImage featuredImage
ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ’ਚ ਅਹੁਦਾ ਸੰਭਾਲਦੇ ਹੋਏ ਭੁਪਿੰਦਰ ਸਿੰਘ ਨਹਿਲ ਤੇ ਹੋਰ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 4 ਮਈ
ਸੰਗਰੂਰ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਦਾ ਤਾਜਪੋਸ਼ੀ ਸਮਾਗਮ ਨਗਰ ਕੌਂਸਲ ਦਫ਼ਤਰ ਵਿੱਚ ਹੋਇਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਸੀਨੀਅਰ ਮੀਤ ਪ੍ਰਧਾਨ ਪ੍ਰੀਤ ਜੈਨ ਅਤੇ ਮੀਤ ਪ੍ਰਧਾਨ ਕ੍ਰਿਸ਼ਨ ਲਾਲ ਵਿੱਕੀ ਨੂੰ ਅਹੁਦਿਆਂ ’ਤੇ ਬਿਠਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਪਨਸੀਫ਼ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਆਦਿ ਸ਼ਖਸੀਅਤਾਂ ਮੌਜੂਦ ਸਨ। ਇਸ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਦੇ ਨਜ਼ਦੀਕ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਜਿਥੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਵਲੋਂ ਸ਼ਹਿਰ ਦੇ ਨਗਰ ਕੌਂਸਲਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਨਗਰ ਕੌਸਲ ਦਫ਼ਤਰ ਪੁੱਜ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿਚ ਨਗਰ ਕੌਂਸਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਪ੍ਰਮੁੱਖ ਕੰਮ ਕੀਤੇ ਜਾਣਗੇ ਜਿਨ੍ਹਾਂ ’ਚੋਂ ਸੀਵਰੇਜ ਅਤੇ ਵਾਟਰ ਸਪਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਗਰ ਕੌਂਸਲ ਦੇ ਅਹੁਦੇ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਟੀਮ ਵੱਡੀ ਹੋ ਚੁੱਕੀ ਹੈ ਜਿਸ ਕਰਕੇ ਸ਼ਹਿਰ ਦੇ ਕੰਮ ਮੁਕੰਮਲ ਕਰਨ ਲਈ ਦਿਨ-ਰਾਤ ਇੱਕ ਕੀਤਾ ਜਾਵੇਗਾ। ਸ਼ਹਿਰ ਦੇ ਸੀਵਰੇਜ ਸਿਸਟਮ ਦਾ ਸੁਧਾਰ ਕੀਤਾ ਜਾਵੇਗਾ। ਸੀਵਰੇਜ ਦੀਆਂ ਨਵੀਆਂ ਪਾਈਪਾਂ ਪਾਉਣ ਦਾ ਕੰਮ ਡੀਸ. ਕੋਠੀ ਰੋਡ ’ਤੇ ਚੱਲ ਰਿਹਾ ਹੈ। ਪੰਜ ਟਿਊਬਵੈਲਾਂ ਦਾ ਕੰਮ ਚੱਲ ਰਿਹਾ ਹੈ। ਪਾਰਕਾਂ ਦੇ ਕੰਮ ਵੀ ਅਗਲੇ ਮਹੀਨੇ ਸ਼ੁਰੂ ਕਰਵਾਏ ਜਾਣਗੇ।

Advertisement
Advertisement