ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗੋਵਾਲ ਨੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ

06:05 AM Jul 06, 2025 IST
featuredImage featuredImage
ਕਰਜ਼ਾ ਮੁਆਫੀ ਦੇ ਪੱਤਰ ਵੰਡਦੇ ਹੋਏ ਵਿਧਾਇਕ ਜੀਵਨ ਸਿੰਘ ਸੰਗੋਵਾਲ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਜੁਲਾਈ
ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਹਲਕਾ ਗਿੱਲ ਦੇ 17 ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ 32.22 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਪੱਤਰ ਵੰਡੇ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੀਤੇ ਗਏ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ, ਉੱਥੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਿਆਂ ਕਰਨ ਵਾਸਤੇ ਕਈ ਇਤਿਹਾਸਕ ਫੈਸਲੇ ਵੀ ਲਏ ਗਏ ਹਨ। ਇਹਨਾਂ ਫੈਸਲਿਆਂ ਦੀ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ 31-03-2020 ਤਕ ਦੀ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ ਕਰਜ਼ੇ ਦੀ ਬਕਾਇਆ ਰਾਸ਼ੀ ਮੁਆਫ ਕੀਤੀ ਗਈ ਹੈ, ਜਿਸ ਤਹਿਤ ਹਲਕਾ ਗਿੱਲ ਦੇ 17 ਪਰਿਵਾਰਾਂ ਦਾ 32.22 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ 4800 ਪਰਿਵਾਰਾਂ ਦਾ ਕਰੀਬ 68 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।
ਹਲਕਾ ਵਿਧਾਇਕ ਨੇ ਕਿਹਾ ਕਿ ਰੋਜ਼ਾਨਾ ਦਿਹਾੜੀ ਕਰ ਕੇ ਆਪਣਾ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਰਾਹਤ ਬਹੁਤ ਵੱਡੀ ਹੈ। ਨਵੀਂ ਪੀੜ੍ਹੀ ਨੂੰ ਵੀ ਪਹਿਲਾਂ ਖੜ੍ਹੇ ਕਰਜ਼ੇ ਕਾਰਨ ਦਿੱਕਤ ਆਉਂਦੀ ਹੈ। ਮੁੱਖ ਮੰਤਰੀ ਪੰਜਾਬ ਸ਼੍ਰੀ ਮਾਨ ਨੇ ਇਸ ਕਰਜ਼ਾ ਮੁਆਫ਼ੀ ਦੇ ਰੂਪ ਵਿੱਚ ਬਹੁਤ ਵੱਡਾ ਉਪਰਾਲਾ ਕੀਤਾ ਹੈ।
ਵਿਧਾਇਕ ਸੰਗੋਵਾਲ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 10 ਲੱਖ ਤੱਕ ਦੇ ਲੋਨ ਤੇ ਹੋਰ ਕੰਮਾਂ ਲਈ ਕਰਜ਼ੇ ਮਿਲਦੇ ਹਨ ਤੇ ਨੌਜਵਾਨ ਇਹਨਾਂ ਦਾ ਲਾਹਾ ਲੈ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ, ਉਸੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਾ ਕੇ ਲੋਕਾਂ ਨੂੰ ਕਾਰਪੋਰੇਸ਼ਨ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਵਿਧਾਇਕ ਸ਼੍ਰੀ ਸੰਗੋਵਾਲ ਨੇ ਮੁੱਖ ਮੰਤਰੀ ਅਤੇ ਸਮਾਜਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਵੱਖੋ ਵੱਖ ਅਹੁਦੇਦਾਰ, ਸ਼ਹਿਰ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।

Advertisement

Advertisement
Advertisement