ਸੰਘਰਸ਼ੀ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਨਿੰਦਾ
07:41 AM May 06, 2025 IST
ਪੱਤਰ ਪ੍ਰੇਰਕ
ਬਠਿੰਡਾ, 5 ਮਈ
Advertisement
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਐਲਾਨ ਨੂੰ ਲੋਕਾਂ ਦੀ ਜ਼ੁਬਾਨਬੰਦੀ ਕਰਾਰ ਦਿੱਤਾ ਹੈ। ਇਸ ਫੈਸਲੇ ਦੀ ਨਿੰਦਾ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜਾਰੀ ਬਿਆਨ ’ਚ ਆਖਿਆ ਕਿ ਮਾਨ ਸਰਕਾਰ ਅਖੌਤੀ ਵਿਕਾਸ ਦੇ ਨਾਂਅ ਹੇਠ ਵਿਕਾਸ ਪ੍ਰਾਜੈਕਟਾਂ ਖ਼ਿਲਾਫ਼ ਉੱਠਣ ਵਾਲੀ ਆਵਾਜ਼ ਨੂੰ ਕੁਚਲਣ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ। ਉਨ੍ਹਾਂ ਆਖਿਆ ਕਿ ਰੇਲਾਂ ਤੇ ਸੜਕਾਂ ਜਾਮ ਕਰਨ ਸਦਕਾ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਤਾਂ ਭਗਵੰਤ ਮਾਨ ਸਰਕਾਰ ਦਾ ਬਹਾਨਾ ਹੈ, ਅਸਲ ’ਚ ਉਹ ਲੋਕਾਂ ਦੇ ਸੰਘਰਸ਼ ਦੀ ਹਰ ਵੰਨਗੀ ਤੋਂ ਘਬਰਾਉਂਦੇ ਹਨ। ਖੇਤ ਮਜ਼ਦੂਰ ਆਗੂਆਂ ਨੇ ਕਿਹਾ ਕਿ ਜਬਰ ਦੇ ਜ਼ੋਰ ’ਤੇ ਹੱਕੀ ਸੰਘਰਸ਼ਾਂ ਨੂੰ ਕਦੇ ਵੀ ਕੁਚਲਿਆ ਨਹੀਂ ਜਾ ਸਕਦਾ।
Advertisement
Advertisement