ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਘਰਸ਼ੀ ਧਿਰਾਂ ਮੰਗਾਂ ਮੰਨਵਾਏ ਬਿਨਾਂ ਨਹੀਂ ਪਰਤਣਗੀਆਂ: ਪੰਧੇਰ

06:33 AM Jan 06, 2025 IST

ਗੁਰਬਖਸ਼ਪੁਰੀ
ਤਰਨ ਤਾਰਨ, 5 ਜਨਵਰੀ
ਸ਼ੰਭੂ ਅਤੇ ਖਨੌਰੀ ਦੀਆਂ ਸਰਹੱਦਾਂ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਬੀਤੇ 11 ਮਹੀਨਿਆਂ ਦੇ ਕਰੀਬ ਤੋਂ ਸੰਘਰਸ਼ ਕਰਦੇ ਆ ਰਹੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ’ਤੇ ਕੇਂਦਰ ਸਰਕਾਰ ਵੱਲੋਂ ਧਾਰਨ ਕੀਤੀ ਚੁੱਪ ਨੂੰ ਸਰਕਾਰ ਦੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਗਹਿਰੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੰਘਰਸ਼ ਕਰਦੀਆਂ ਧਿਰਾਂ ਆਪਣੀਆਂ ਮੰਗਾਂ ਮੰਨਵਾਏ ਬਿਨਾਂ ਆਪਣੇ ਘਰਾਂ ਨੂੰ ਪਰਤਣ ਵਾਲੀਆਂ ਨਹੀਂ ਹਨ। ਸੰਘਰਸ਼ ਦੀ ਅਗਵਾਈ ਕਰਦੇ ਆਗੂ ਸਰਵਣ ਸਿੰਘ ਪੰਧੇਰ ਨੇ ਇਹ ਵਿਚਾਰ ਅੱਜ ਇਲਾਕੇ ਦੇ ਪਿੰਡ ਪੰਡੋਰੀ ਸਿਧਵਾਂ ਵਿੱਚ ਜਥੇਬੰਦੀ ਦੇ ਆਗੂ ਹਰਪ੍ਰੀਤ ਸਿੰਘ ਦੇ ਪਿਤਾ ਨੰਬਰਦਾਰ ਬਲਦੇਵ ਸਿੰਘ ਦੀ ਅੰਤਿਮ ਅਰਦਾਸ ਉਪਰੰਤ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਸਾਂਝੇ ਕੀਤੇ। ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਕੀਤੇ ਇਕੱਠ ਵਿੱਚ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਖੇਤੀ ਖਰੜੇ ਨੂੰ ਰੱਦ ਨਾ ਕਰਕੇ ਇਸ ਮਾਮਲੇ ਪ੍ਰਤੀ ਦੋਗਲੀ ਨੀਤੀ ਧਾਰਨ ਕਰ ਰਹੀ ਹੈ। ਉਨ੍ਹਾਂ ਮਰਨ-ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਜੀਵਨ ਬਚਾਉਣ ਲਈ ਵੱਡੀ ਗਿਣਤੀ ਕਿਸਾਨਾਂ-ਮਜ਼ਦੂਰਾਂ ਨੂੰ ਸ਼ੰਭੂ ਤੇ ਖਨੌਰੀ ਦੇ ਮੋਰਚਿਆਂ ਵਿੱਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ| ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਆਗੂ ਸਤਨਾਮ ਸਿੰਘ ਪਨੂੰ ਨੇ ਵੀ ਸੰਬੋਧਨ ਕੀਤਾ।

Advertisement

Advertisement