ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰੋੜਾ ਵੱਲੋਂ ਸਨਅਤੀ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

05:20 AM Mar 26, 2025 IST
featuredImage featuredImage
ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ।

ਗਗਨਦੀਪ ਅਰੋੜਾ
ਲੁਧਿਆਣਾ, 25 ਮਾਰਚ
ਇੱਥੋਂ ਦੇ ਸਰਕਟ ਹਾਊਸ ਵਿੱਚ ਅੱਜ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਅਰੋੜਾ ਨੇ ਆਉਣ ਵਾਲੇ ਮੌਸਮ ਵਿੱਚ ਡੇਂਗੂ ਦੀ ਰੋਕਥਾਮ ਲਈ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਸ਼ਹਿਰ ਭਰ ਵਿੱਚ ਜੰਗੀ ਪੱਧਰ ’ਤੇ ਸਫਾਈ ਮੁਹਿੰਮ ਚਲਾਈ ਜਾਵੇ। ਜੇਕਰ ਮਸ਼ੀਨਾਂ ਜਾਂ ਮੁਲਾਜ਼ਮਾਂ ਦੀ ਘਾਟ ਹੈ ਤਾਂ ਉਸ ਬਾਰੇ ਜਾਣੂ ਕਰਵਾਇਆ ਜਾਵੇ। ਮੱਛਰਾਂ ਦੇ ਫੈਲਣ ਦੇ ਇੱਕ ਵੱਡੇ ਕਾਰਨ ਨੂੰ ਉਜਾਗਰ ਕਰਦੇ ਹੋਏ ਅਰੋੜਾ ਨੇ ਨਗਰ ਨਿਗਮ ਦੇ ਵਾਰਡ ਨੰਬਰ 62, 63 ਅਤੇ 64 ਵਿੱਚ ਗੋਬਰ ਕਾਰਨ ਹੋਣ ਵਾਲੀ ਪ੍ਰੇਸ਼ਾਨੀ ਵੱਲ ਇਸ਼ਾਰਾ ਕੀਤਾ, ਜਿੱਥੇ ਵੱਡੀ ਗਿਣਤੀ ਵਿੱਚ ਡੇਅਰੀਆਂ ਸਥਿਤ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਘਟਾਉਣ ਲਈ ਨਿਪਟਾਰੇ ਦੇ ਉਪਾਅ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰ ਦੇ ਸਾਰੇ ਇਲਾਕਿਆਂ ਵਿੱਚ ਵਿਆਪਕ ਫੌਗਿੰਗ ਕਰਨ ਅਤੇ ਬੰਦ ਸੀਵਰੇਜ ਲਾਈਨਾਂ ਨੂੰ ਤੁਰੰਤ ਸਾਫ਼ ਕਰਨ ਦੇ ਆਦੇਸ਼ ਦਿੱਤੇ। ਸੜਕੀ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਟੁੱਟੀਆਂ ਹੋਈਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਹਾਦਸੇ ਰੋਕਣ ਲਈ ਸਟ੍ਰੀਟ ਲਾਈਟਾਂ ਲਾਉਣ ’ਤੇ ਜ਼ੋਰ ਦਿੱਤਾ ਅਤੇ ਸੜਕਾਂ ਦੇ ਨਾਲ-ਨਾਲ ਢੁਕਵੇਂ ਰਿਫਲੈਕਟਰ ਲਗਾਉਣ ਦੀ ਸਿਫਾਰਸ਼ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਖੇਤਰਾਂ ਦੀ ਮੈਪਿੰਗ ਸ਼ੁਰੂ ਕਰਨ ਦੀ ਤਾਕੀਦ ਕੀਤੀ ਜਿਨ੍ਹਾਂ ਨੂੰ ਨਵੀਆਂ ਸੜਕਾਂ ਦੀ ਲੋੜ ਹੈ।ਮੀਟਿੰਗ ਦੌਰਾਨ ਅਰੋੜਾ ਨੇ ਚੰਡੀਗੜ੍ਹ ਦੇ ਮੁੱਖ ਇੰਜਨੀਅਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਨਗਰ ਨਿਗਮ ਦੇ ਸਾਰੇ ਲੰਬਿਤ ਪ੍ਰਸਤਾਵਾਂ ਨੂੰ ਮਨਜ਼ੂਰੀ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਪ੍ਰਸ਼ਾਸਕੀ ਦੇਰੀ ਕਾਰਨ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਸ਼ਹਿਰ ਦੇ 300 ਨਗਰ ਨਿਗਮ ਪਾਰਕਾਂ ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਅਰੋੜਾ ਨੇ ਅਧਿਕਾਰੀਆਂ ਤੋਂ ਉਦਯੋਗਪਤੀਆਂ ਨੂੰ ਬਿਹਤਰ ਰੱਖ-ਰਖਾਅ ਲਈ ਇਨ੍ਹਾਂ ਪਾਰਕਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਲਈ ਪ੍ਰਸਤਾਵ ਮੰਗੇ। ਇਸ ਤੋਂ ਉਨ੍ਹਾਂ ਪਾਣੀ ਦੀ ਨਿਰਵਿਘਨ ਸਪਲਾਈ ਲਈ ਪ੍ਰਬੰਧਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਰਹਿੰਦੇ ਕੰਮਾਂ ਨੂੰ ਅਪਰੈਲ ਦੇ ਅੱਧ ਤੱਕ ਪੂਰਾ ਕਰਨ ਦੀ ਹਦਾਇਤ ਵੀ ਕੀਤੀ।

Advertisement

Advertisement