ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਨੂੰ ਸਮਰਪਿਤ ਗੁਰਮਤਿ ਸਮਾਗਮ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 2 ਜਨਵਰੀ
ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਸਾਨੀ ਸ਼ਹਾਦਤ ਅਤੇ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਖੇੜਾ ਹੰਸਾਲੀ ਵਿਚ ਕਰਵਾਇਆ ਗਿਆ ਜਿਸ ਦੌਰਾਨ ਸ੍ਰੀ ਸੰਪਟ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠ ਦੀ ਸੰਪੂਰਨਤਾ ਉਪਰੰਤ ਸਮਾਗਮ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਡੀਜੀਪੀ ਐੱਨਪੀ ਸਿੰਘ ਔਲਖ, ਸਾਬਕਾ ਆਈਜੀ ਪਰਮਜੀਤ ਸਿੰਘ ਗਰੇਵਾਲ, ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਸਾਬਕਾ ਲੋਕ ਸਭਾ ਮੈਬਰ ਸਮਸ਼ੇਰ ਸਿੰਘ ਦੂਲੋ, ਡੀਆਈਜੀ ਹਰਚਰਨ ਸਿੰਘ ਭੁੱਲਰ, ਡੀਐੱਸਪੀ ਰਾਜ ਕੁਮਾਰ ਅਤੇ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਸ਼ਿਰਕਤ ਕੀਤੀ। ਗੱਦੀਨਸ਼ੀਨ ਬਾਬਾ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਦੰਦਾਂ, ਅੱਖਾਂ ਅਤੇ ਖੂਨਦਾਨ ਕੈਪ ਵੀ ਲਗਾਇਆ ਗਿਆ।
ਇਸ ਮੌਕੇ ਟਰੱਸਟੀ ਰਜਿੰਦਰ ਸਿੰਘ ਗਰੇਵਾਲ, ਮੈਨੇਜਰ ਸਾਧੂ ਰਾਮ ਭੱਟਮਾਜਰਾ, ਮਾਸਟਰ ਤਰਲੋਚਨ ਸਿੰਘ, ਪਿਆਰਾ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਰੰਧਾਵਾ ਅਤੇ ਹਰਿੰਦਰ ਸਿੰਘ ਰੰਧਾਵਾ ਹਾਜ਼ਰ ਸਨ। ਸਮਾਗਮ ਵਿਚ ਜਥੇਦਾਰ ਰਘਬੀਰ ਸਿੰਘ, ਜਥੇਦਾਰ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ, ਸਰਪੰਚ ਨਿੰਦਰ ਸਿੰਘ ਹੰਸਾਲੀ, ਕਰਮ ਸਿੰਘ ਖੇੜ੍ਹਾ, ਕ੍ਰਿਸ਼ਨ ਜੋਤ ਸਰਮਾ ਹਿਸਾਰ, ਸਿਮਰਨ ਸਿੰਘ ਹੰਸਾਲੀ, ਗੁਰਦੇਵ ਸਿੰਘ ਡੰਘੇੜੀਆਂ, ਬਾਬਾ ਅਮੀਰ ਸਿੰਘ, ਬਾਬਾ ਬੰਤਾ ਸਿੰਘ, ਬਾਬਾ ਪਾਲ ਸਿੰਘ, ਭਾਈ ਲਖਵਿੰਦਰ ਸਿੰਘ ਖੰਨੇ ਵਾਲੇ, ਭਾਈ ਪਰਮਜੀਤ ਸਿੰਘ ਖੇੜੀ ਮਾਨੀਆਂ, ਬਾਬਾ ਗੁਰਜੀਤ ਸਿੰਘ, ਬਾਬਾ ਹਰਨੇਕ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਬੇਅੰਤ ਦਾਸ, ਬਾਬਾ ਬੱਲ ਜੀ ਮੋਰਿੰਡਾ, ਪਰਮਜੀਤ ਸਿੰਘ ਖੇੜੀ ਮਾਨੀਆਂ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਸੁਰਜੀਤ ਸਿੰਘ, ਬਾਬਾ ਹਰਨੇਕ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਨੇ ਵੀ ਹਾਜ਼ਰੀ ਲਗਵਾਈ। ਹੰਸਾਲੀ-ਖੇੜਾ ਨੂੰ ਮਿਲਦੀਆਂ ਸਾਰੀਆਂ ਸੜਕਾਂ ’ਤੇ ਸੰਗਤ ਲਈ ਲੰਗਰ ਲਗਾਏ ਗਏ।