ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਬਲਵੀਰ ਸਿੰਘ ਘੁੰਨਸ ਵੱਲੋਂ ਸੰਪਾਦਿਤ ਪੁਸਤਕ ‘ਸ਼ਹੀਦਨਾਮਾ’ ਰਿਲੀਜ਼

07:47 AM Sep 14, 2024 IST
ਸੰਤ ਘੁੰਨਸ ਦੀ ਪੁਸਤਕ ‘ਸ਼ਹੀਦਨਾਮਾ’ ਰਿਲੀਜ਼ ਕੀਤੇ ਜਾਣ ਦੀ ਝਲਕ।

ਪੱਤਰ ਪ੍ਰੇਰਕ
ਤਪਾ ਮੰਡੀ, 13 ਸਤੰਬਰ
ਗੁਰਦੁਆਰਾ ਤਪ ਸਥਾਨ ਘੁੰਨਸ ਵਿੱਚ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਸੰਪਾਦਿਤ ਕੀਤੀ ਪੁਸਤਕ ‘ਸ਼ਹੀਦਨਾਮਾ’ ਬਹੁਪੱਖੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਰਿਲੀਜ਼ ਕੀਤੀ। ਉਨ੍ਹਾਂ ਕਿਹਾ ਕਿ ਸੰਤ ਘੁੰਨਸ ਜਿੱਥੇ ਧਾਰਮਿਕ ਕਵੀ ਹਨ ਉਥੇ ਵਾਰਤਿਕ ਲੇਖਕ ਵੀ ਹਨ। ਉਹ ਸ਼ਬਦ ਸ਼ਕਤੀ ਦੀ ਸਮਰੱਥਾ ਅਤੇ ਉਸ ਦੇ ਬਹੁ-ਪਾਸਾਰੀ ਅਰਥ ਵੀ ਸਮਝਦੇ ਹਨ। ਡਾ. ਭੁਪਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਹ ਸੰਤ ਘੁੰਨਸ ਦੀ ਤੀਜੀ ਪੁਸਤਕ ਹੈ। ਇਸ ਤੋਂ ਪਹਿਲਾਂ ‘ਜਿੰਦ ਮਿੱਟੀ ਦੀ ਢੇਰੀ’ ਅਤੇ ‘ਮਾਲਵੇ ਦੇ ਦਰਵੇਸ਼ ਸੰਤ ਅਤਰ ਸਿੰਘ ਘੁੰਨਸ ਪੁਸਤਕਾਂ ’ਛਪ ਚੁੱਕੀਆਂ ਹਨ। ਸੰਪਾਦਨ ਅਤੇ ਅਨੁਵਾਦ ਦੇ ਖੇਤਰ ਵਿੱਚ ਸਰਗਰਮ ਜਗਮੇਲ ਸਿੱਧੂ ਮੈਂਬਰ ਸਲਾਹਕਾਰ ਬੋਰਡ ਭਾਰਤੀ ਸਾਹਿਤ ਅਕੈਡਮੀ ਦਿੱਲੀ ਨੇ ਕਿਹਾ ਕਿ ਸੰਤ ਘੁੰਨਸ ਹੁਣ ਤੱਕ ਪੰਜਾਹ ਤੋਂ ਪ੍ਰਸਿੱਧ ਪੰਜਾਬੀ ਲੇਖਕਾਂ ਨੂੰ ਹਰ ਦਸਹਿਰੇ ਦੇ ਮੌਕੇ ’ਤੇ ਸਨਮਾਨਤ ਕਰ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਚੁੰਗਾਂ ਨੇ ਕਿਹਾ ਕਿ ਸੰਗਤ ਨੂੰ ਧਾਰਮਿਕ ਅਤੇ ਸਮਾਜਿਕ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ ਤਾਂ ਉਨ੍ਹਾਂ ਨੂੰ ਇਤਿਹਾਸ ਵਿਰਸਾਮਈ ਕਦਰਾਂ ਕੀਮਤਾਂ ਦਾ ਪਤਾ ਲੱਗ ਸਕੇ। ਸੰਤ ਘੁੰਨਸ ਨੇ ਕਿਹਾ ਕਿ ਇਸ ਪੁਸਤਕ ’ਚ ਪੰਜਵੀਂ ਪਾਤਸ਼ਾਹੀ,‘ਨੌਵੀਂ ਪਾਤਸ਼ਾਹੀ ਅਤੇ ਬਹੁਤ ਸਾਰੇ ਸ਼੍ਰੋਮਣੀ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ’ਤੇ ਚਾਨਣਾ ਪਾਇਆ ਗਿਆ ਹੈ। ਉਹ ਇਸ ਪੁਸਤਕ ਦਾ ਦੂਜਾ ਭਾਗ ਵੀ ਸੰਪਾਦਿਤ ਕਰਨਗੇ। ਉਨ੍ਹਾਂ ਪੁਸਤਕ ਲਈ ਰਚਨਾਤਮਿਕ ਸਹਿਯੋਗ ਦੇਣ ਵਾਲੇ ਸਿੱਖ ਵਿਦਵਾਨਾਂ ਅਤੇ ਪੰਜਾਬੀ ਲੇਖਕਾਂ ਦਾ ਧੰਨਵਾਦ ਕੀਤਾ।

Advertisement

Advertisement