ਸੰਦੀਪ ਸਿੰਘ ਪ੍ਰਧਾਨ ਬਣੇ
06:47 AM Dec 22, 2024 IST
Advertisement
ਭਵਾਨੀਗੜ੍ਹ: ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਖੇੜੀ ਚੰਦਵਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਨਵੀਂ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਹੈ। ਇਸ ਮੌਕੇ ਸੰਦੀਪ ਸਿੰਘ ਪ੍ਰਧਾਨ, ਲਖਵਿੰਦਰ ਸਿੰਘ ਜਨਰਲ ਸਕੱਤਰ, ਧਰਮ ਸਿੰਘ ਖਜ਼ਾਨਚੀ, ਸਤਨਾਮ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਚੈਨ ਸਿੰਘ ਮੀਤ ਪ੍ਰਧਾਨ, ਹੁਸਨਪ੍ਰੀਤ ਸਿੰਘ ਪ੍ਰੈੱਸ ਸਕੱਤਰ, ਬਲਬੀਰ ਸਿੰਘ ਪ੍ਰੈੱਸ ਸਕੱਤਰ ਸਮੇਤ 15 ਮੈਂਬਰੀ ਕਮੇਟੀ ਚੁਣੀ ਗਈ। ਯੂਨੀਅਨ ਦੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ, ਹਰਜਿੰਦਰ ਸਿੰਘ ਘਰਾਚੋਂ ਨੇ ਹਰਿਆਣਾ ਬਾਰਡਰ ’ਤੇ ਕਿਸਾਨਾਂ ਉਤੇ ਢਾਹੇ ਜਾ ਰਹੇ ਜਬਰ ਦੀ ਨਿਖੇਧੀ ਕੀਤੀ। -ਪੱਤਰ ਪ੍ਰੇਰਕ
Advertisement
Advertisement
Advertisement