ਸੰਯੁਕਤ ਕਿਸਾਨ ਮੋਰਚਾ ਵੱਲੋਂ ਲਾਮਬੰਦੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 22 ਦਸੰਬਰ
ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਦੀ ਮੀਟਿੰਗ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਚੌਂਦਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਬੂਟਾ ਖਾਂ ਸੰਘੈਣ, ਬਹਾਦੁਰ ਸਿੰਘ ਮਹੋਲੀ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਬਹਾਦੁਰ ਸਿੰਘ ਮਹੋਲੀ ਹਾਜ਼ਰ ਸਨ। ਮੀਟਿੰਗ ਵਿੱਚ ਆਗੂਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਸੰਘਰਸ਼ ਦੀ ਅਣਦੇਖੀ ਕਰ ਰਹੀ ਹੈ। ਆਗੂਆਂ ਨੇ ਫ਼ੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਕੇਂਦਰ ਅਤੇ ਪੰਜਾਬ ਸਰਕਾਰ ਦੇ ਕਿਸਾਨ ਸੰਘਰਸ਼ ਪ੍ਰਤੀ ਗੈਰ ਜ਼ਿੰਮੇਵਾਰੀ ਵਾਲੇ ਰਵੱਈਏ ਅਤੇ ਮੰਡੀਕਰਨ ਨੀਤੀ ਦੇ ਖਰੜੇ ਖ਼ਿਲਾਫ਼ 23 ਦਸੰਬਰ ਨੂੰ ਡੀਸੀ ਦਫ਼ਤਰ ਮਾਲੇਰਕੋਟਲਾ ਅੱਗੇ ਧਰਨਾ ਦੇਵੇਗਾ। ਮੀਟਿੰਗ ਵਿੱਚ ਸਰਬਜੀਤ ਸਿੰਘ ਭੁਰਥਲਾ, ਹਸਨ ਮੁਹੰਮਦ, ਕਰਤਾਰ ਸਿੰਘ ਮਹੋਲੀ ਤੇ ਹਰਵੀਰ ਸਿੰਘ ਬਾਗੜੀਆਂ ਆਦਿ ਹਾਜ਼ਰ ਸਨ।