ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਧਰਨਾ ਅੱਜ
05:21 AM Mar 10, 2025 IST
ਨਵਾਂਸ਼ਹਿਰ: ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਹੁਦੇਦਾਰਾਂ ਦੀ ਦਾਣਾ ਮੰਡੀ ਨਵਾਂਸ਼ਹਿਰ ’ਚ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਬੈਂਸ ਨੇ ਕੀਤੀ। ਇਸ ਮੌਕੇ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਖ਼ੁਦ ਸੱਦਾ ਦੇ ਕੇ ਮੀਟਿੰਗ ਵਿੱਚੋਂ ਉੱਠ ਕੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜਿਹਾ ਕਰ ਕੇ ਗ਼ੈਰ-ਜ਼ਿੰਮੇਵਾਰ ਹੋਣ ਦਾ ਸਬੂਤ ਦਿੱਤਾ ਹੈ। ਇਹ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਨਾਲ ਧੋਖਾ ਹੈ। ਆਗੂਆਂ ਨੇ ਕਿਹਾ ਕਿ ਇਸ ਦੇ ਰੋਸ ਵਜੋਂ ਐੱਸਕੇਐੱਮ ਦੇ ਸੱਦੇ ’ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਵੱਡੀ ਗਿਣਤੀ ਕਿਸਾਨ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਘਰ ਅੱਗੇ 10 ਮਾਰਚ ਨੂੰ ਸਵੇਰੇ 11 ਤੋਂ 3 ਵਜੇ ਤੱਕ ਧਰਨਾ ਦੇਣਗੇ। -ਪੱਤਰ ਪ੍ਰੇਰਕ
Advertisement
Advertisement