ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ 1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਹਮਾਇਤ

06:42 AM Dec 22, 2024 IST

ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਸੰਗਰੂਰ, 21 ਦਸੰਬਰ
ਸੰਯੁਕਤ ਕਿਸਾਨ ਮੋਰਚੇ ਨੇ ਨੌਕਰੀ ਲਈ ਸੰਘਰਸ਼ ਕਰ ਰਹੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਹੋਈ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਵਫ਼ਦ ਨੇ 1158 ਫ਼ਰੰਟ ਵੱਲੋਂ 24 ਦਸੰਬਰ ਨੂੰ ਸੰਗਰੂਰ ਵਿੱਚ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਜਾਣ ਵਾਲੇ ਸਾਂਝੇ ਰੋਸ ਮਾਰਚ ਦੀ ਹਮਾਇਤ ਕੀਤੀ ਅਤੇ ਮਾਰਚ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। 1158 ਸੰਘਰਸ਼ਸ਼ੀਲ ਫਰੰਟ ਦੇ ਆਗੂ ਜਸਪ੍ਰੀਤ ਸਿਵੀਆਂ ਨੇ ਦੱਸਿਆ ਕਿ ਡੀਸੀ ਦਫ਼ਤਰ ਸੰਗਰੂਰ ਤੋਂ ਸ਼ੁਰੂ ਕਰਕੇ ਬਰਨਾਲਾ ਕੈਂਚੀਆਂ ਤਕ ਪੈਦਲ ਮਾਰਚ ਕੀਤਾ ਜਾਵੇਗਾ।

Advertisement

Advertisement