ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਨੂੰ ਜੰਗਬਾਜ਼ ਤਾਕਤਾਂ ਵਿਰੁੱਧ ਅਮਨ ਮਾਰਚ ਦਾ ਐਲਾਨ

06:30 AM May 12, 2025 IST
featuredImage featuredImage
ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਕਿਸਾਨ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਮਈ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤ-ਪਾਕਿ ਗੋਲੀਬੰਦੀ ਨੂੰ ਦੋਵੇਂ ਦੇਸ਼ਾਂ ਦੇ ਸਰਹੱਦੀ ਸੂਬਿਆਂ ਦੇ ਲੋਕਾਂ ਲਈ ਵੱਡੀ ਰਾਹਤ ਦੱਸਦਿਆਂ 14 ਮਈ ਨੂੰ ਜ਼ਿਲ੍ਹਾ ਕੇਂਦਰਾਂ ਤੇ ਜੰਗਬਾਜ਼ ਤਾਕਤਾਂ ਵਿਰੁੱਧ ਅਮਨ ਮਾਰਚ ਕਰਨ ਦਾ ਫ਼ੈਸਲਾ ਕੀਤਾ ਤਾ ਹੈ। ਅੱਜ ਇੱਥੇ ਕਿਸਾਨ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ, ਸੁਖਦੇਵ ਸਿੰਘ ਅਰਾਈਆਂਵਾਲਾ ਅਤੇ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਅਮਨ ਮਾਰਚ ਵਿੱਚ ਪੰਜਾਬ ਦੇ ਇਨਸਾਫ਼ਪਸੰਦ ਅਤੇ ਜਮਹੂਰੀ ਪਾਰਟੀਆਂ ਦੇ ਕਾਰਕੁਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਮੀਟਿੰਗ ਦੌਰਾਨ ਦੋਹਾਂ ਦੇਸ਼ਾਂ ਦੇ ਹੁਕਮਰਾਨਾਂ ਨੂੰ ਸਰਹੱਦਾਂ ਉੱਪਰ ਵਧੇ ਤਨਾਓ ਨੂੰ ਘਟਾਉਣ ਲਈ ਕਦਮ ਚੁੱਕਣ ਦੀ ਮੰਗ ਕਰਦਿਆਂ ਜੰਗ ਨੂੰ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਹਿੱਤਾਂ ਵਿਰੁੱਧ ਦੱਸਦਿਆਂ ਸਥਾਈ ਸ਼ਾਂਤੀ ਲਈ ਸਾਰੇ ਮਸਲੇ ਗੱਲਬਾਤ ਰਾਹੀਂ ਸੁਲਝਾਉਣ ਦੀ ਅਪੀਲ ਕੀਤੀ ਗਈ।
ਮੀਟਿੰਗ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਨਾਲ ਪਾਣੀਆਂ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਜੇਕਰ ਕੇਂਦਰ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਸਵਾਲ ਤੇ ਮੁੜ ਨਜ਼ਰਸਾਨੀ ਨਹੀਂ ਕਰਦਾ ਤਾਂ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਛੇੜਨ ਤੋਂ ਗੁਰੇਜ਼ ਨਹੀਂ ਕਰੇਗਾ।
ਇਸ ਮੌਕੇ ਦੇਸ਼ ਅਤੇ ਸੂਬੇ ਵਿੱਚ ਬਣੇ ਹਾਲਤਾਂ ਦੇ ਮੱਦੇ ਨਜ਼ਰ 13 ਮਈ ਨੂੰ ਜਗਰਾਉਂ, ਸੰਗਰੂਰ ਅਤੇ ਬਠਿੰਡਾ ਵਿੱਖੇ ਜਬਰ ਵਿੋਧੀ ਮੁਜ਼ਾਹਰਿਆਂ ਦਾ ਪ੍ਰੋਗਰਾਮ ਮੁਲਤਵੀ ਕਰਦਿਆਂ ਹੁਣ 26 ਮਈ ਨੂੰ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਲਈ ਮਤਾ ਨਾ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਰੜੀ ਆਲੋਚਨਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਇੱਕ ਪਾਸੇ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਦਾ ਦੰਭ ਕਰ ਰਹੇ ਹਨ ਅਤੇ ਦੂਸਰੇ ਪਾਸੇ ਕਿਸਾਨ ਲਹਿਰ ਨੂੰ ਬਦਨਾਮ ਕਰਨ ਦੀ ਕੇਂਦਰ ਸਰਕਾਰ ਦੀ ਬਿਰਤਾਂਤਕ ਮੁਹਿੰਮ ਦਾ ਹਿੱਸਾ ਬਣ ਗਏ ਹਨ। ਮੀਟਿੰਗ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੁੱਡੀਕੇ, ਅਵਤਾਰ ਸਿੰਘ ਮੇਹਲੋਂ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਰੂਪ ਬਸੰਤ ਸਿੰਘ ਵੜੈਚ, ਅੰਗਰੇਜ਼ ਸਿੰਘ ਭਦੌੜ, ਵੀਰ ਸਿੰਘ ਬੜਵਾ, ਹਰਬੰਸ ਸਿੰਘ ਸੰਘਾ, ਕੁਲਦੀਪ ਸਿੰਘ ਗਰੇਵਾਲ, ਰਾਮਿੰਦਰ ਸਿੰਘ ਪਟਿਆਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਝੰਡਾ ਸਿੰਘ ਜੇਠੂਕੇ ਅਤੇ ਗੁਰਨਾਮ ਸਿੰਘ ਭੀਖੀ ਤੇ ਹੋਰ ਹਾਜ਼ਰ ਸਨ।

Advertisement

Advertisement