ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸੰਵਿਧਾਨ ਹੱਤਿਆ ਦਿਵਸ’ ਲੋਕਤੰਤਰ ਦਾ ਮਜ਼ਾਕ: ਮਮਤਾ

05:05 AM Jun 19, 2025 IST
featuredImage featuredImage
ਮੀਡੀਆ ਨੂੰ ਸੰਬੋਧਨ ਕਰਦੀ ਹੋਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ। -ਫੋਟੋ: ਪੀਟੀਆਈ

ਕੋਲਕਾਤਾ, 18 ਜੂਨ

Advertisement

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵੱਲੋਂ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦੀ ਅੱਜ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਅਤੇ ਸੰਵਿਧਾਨ ਦਾ ਮਜ਼ਾਕ ਦੱਸਿਆ ਹੈ। ਬੈਨਰਜੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਹ ਦਿਨ ਨਹੀਂ ਮਨਾਏਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਂ ਹਮੇਸ਼ਾ ਯਾਤਰਾ ’ਤੇ ਰਹਿੰਦੇ ਹਨ ਅਤੇ ਕੇਂਦਰੀ ਗ੍ਰਹਿ ਮੰਤਰੀ ਹੀ ਅਸਲ ਵਿੱਚ ਸਰਕਾਰ ਚਲਾ ਰਹੇ ਹਨ, ਜਿਸ ਕਰਕੇ ਉਨ੍ਹਾਂ ਨੂੰ ਹੀ ਅਧਿਕਾਰਤ ਤੌਰ ’ਤੇ ਪ੍ਰਧਾਨ ਮੰਤਰੀ ਐਲਾਨ ਦੇਣਾ ਚਾਹੀਦਾ ਹੈ। ਉਨ੍ਹਾਂ ਪੁੱਛਿਆ, ‘ਨਰਿੰਦਰ ਮੋਦੀ ਤੇ ਅਮਿਤ ਸ਼ਾਹ ’ਚੋਂ ਅਸਲ ਵਿੱਚ ਭਾਰਤ ਦਾ ਪ੍ਰਧਾਨ ਮੰਤਰੀ ਹੈ ਕੌਣ? ਨਰਿੰਦਰ ਮੋਦੀ ਨਹੀਂ ਸਗੋਂ ਅਮਿਤ ਸ਼ਾਹ ਸਰਕਾਰ ਚਲਾ ਰਹੇ ਹਨ। ਮੋਦੀ ਤਾਂ ਹਮੇਸ਼ਾ ਯਾਤਰਾ ’ਤੇ ਰਹਿੰਦੇ ਹਨ ਅਤੇ ਸਾਰਾ ਕੰਮਕਾਜ ਸ਼ਾਹ ਨੂੰ ਸੌਂਪਿਆ ਹੋਇਆ ਹੈ। ਉਨ੍ਹਾਂ ਨੂੰ ਹੀ ਅਧਿਕਾਰਤ ਤੌਰ ’ਤੇ ਪ੍ਰਧਾਨ ਮੰਤਰੀ ਐਲਾਨ ਦੇਣਾ ਚਾਹੀਦਾ ਹੈ।’ ਮੁੱਖ ਮੰਤਰੀ ਨੇ ਕਿਹਾ, ‘ਅਸੀਂ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਨਹੀਂ ਮਨਾਵਾਂਗੇ। ਇਹ ਪਖੰਡ ਤੋਂ ਸਿਵਾਏ ਹੋਰ ਕੁਝ ਨਹੀਂ। ਜਿਹੜੇ ਲੋਕ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੇ, ਉਹ ਹੁਣ ਇਸ ਦੀ ਅਖੰਡਤਾ ਦਾ ਪ੍ਰਚਾਰ ਕਰ ਰਹੇ ਹਨ। ਇਹ ਮਜ਼ਾਕ ਹੈ।’ ਉਨ੍ਹਾਂ ਕਿਹਾ, ‘ਜਿਸ ਤਰ੍ਹਾਂ ਭਾਜਪਾ ਹਰ ਰੋਜ਼ ਸੰਵਿਧਾਨ ਬਦਲਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉਸ ਨੂੰ ਦੇਖਦਿਆਂ ਸਾਨੂੰ ਹਰ ਰੋਜ਼ ਹੀ ਸੰਵਿਧਾਨ ਹਤਿਆ ਦਿਵਸ ਮਨਾਉਣਾ ਚਾਹੀਦਾ ਹੈ।’ -ਪੀਟੀਆਈ

Advertisement
Advertisement