ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਸੀਸੀਪੀਏ ਲਵੇਗੀ: ਮੇਘਵਾਲ
05:19 AM May 01, 2025 IST
ਨਵੀਂ ਦਿੱਲੀ: ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਕਾਂਗਰਸ ਸਮੇਤ ਹੋਰ ਕਈ ਪਾਰਟੀਆਂ ਵੱਲੋਂ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਬਾਰੇ ਕੋਈ ਫ਼ੈਸਲਾ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਪੀਏ) ਲਵੇਗੀ। ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਮੇਘਵਾਲ ਨੇ ਕਿਹਾ ਕਿ ਜਦੋਂ ਸੀਸੀਪੀਏ ਇਜਲਾਸ ਸੱਦਣ ਬਾਰੇ ਕੋਈ ਫ਼ੈਸਲਾ ਲੈ ਲਵੇਗੀ ਤਾਂ ਉਸ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਕਈ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 22 ਅਪਰੈਲ ਨੂੰ ਹੋਏ ਦਹਿਸ਼ਤੀ ਹਮਲੇ ਖ਼ਿਲਾਫ਼ ਸਾਂਝੀ ਵਚਨਬੱਧਤਾ ਦਿਖਾਉਣ ਲਈ ਸੰਸਦ ਦਾ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ। -ਪੀਟੀਆਈ
Advertisement
Advertisement