ਸੰਸਦ ਮੈਂਬਰ ਅੰਮ੍ਰਿਤਪਾਲ ਦਾ ਸਾਥੀ ਜੇਲ੍ਹ ਭੇਜਿਆ
05:45 AM Apr 05, 2025 IST
ਪੱਤਰ ਪ੍ਰੇਰਕ
ਅਜਨਾਲਾ, 4 ਅਪਰੈਲ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫ਼ੌਜੀ ਦਾ ਅੱਜ ਪੁਲੀਸ ਰਿਮਾਂਡ ਖ਼ਤਮ ਹੋਣ ਉਪਰੰਤ ਪੁਲੀਸ ਵੱਲੋਂ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮੌਕੇ ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁਲਜ਼ਮ ਵਰਿੰਦਰ ਸਿੰਘ ਫੌਜੀ ਥਾਣਾ ਅਜਨਾਲਾ ’ਚ ਦਰਜ ਐੱਫਆਈਆਰ ਨੰਬਰ 39 ਦੇ ਤਹਿਤ ਨਾਮਜ਼ਦ ਸੀ। ਉਸ ਦਾ ਚਾਰ ਅਪਰੈਲ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।
Advertisement
Advertisement