ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੱਚ ਦੇ ਮਾਰਗ ’ਤੇ ਚੱਲਣ ਦਾ ਸੁਨੇਹਾ ਦਿੰਦੈ ਰਾਮ ਨੌਮੀ ਦਾ ਤਿਉਹਾਰ: ਅਰੋੜਾ

07:02 AM Apr 07, 2025 IST
ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਹਤਿੰਦਰ ਮਹਿਤਾ
ਜਲੰਧਰ, 6 ਅਪਰੈਲ
ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਐਤਵਾਰ ਨੂੰ ਰਾਮ ਨੌਮੀ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਇਹ ਦਿਹਾੜਾ ਸਾਨੂੰ ਸੱਚ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ।
ਰਾਮ ਨੌਮੀ ਉਤਸਵ ਕਮੇਟੀ ਵੱਲੋਂ ਪ੍ਰਧਾਨ ਵਿਜੈ ਚੋਪੜਾ ਦੀ ਅਗਵਾਈ ਵਿੱਚ ਸਜਾਈ ਗਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦਾ ਸਮੁੱਚਾ ਜੀਵਨ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਨੇ ਸਾਨੂੰ ਆਦਰਸ਼ ਅਤੇ ਸਦਾਚਾਰਕ ਜੀਵਨ ਦਾ ਮਾਰਗ ਦਿਖਾਇਆ ਹੈ, ਜਿਸ ’ਤੇ ਚੱਲ ਕੇ ਸਾਨੂੰ ਸਭ ਨੂੰ ਖੁਸ਼ਹਾਲ ਅਤੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸ੍ਰੀ ਰਾਮ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਅਜਿਹੇ ਪਵਿੱਤਰ ਤਿਉਹਾਰ ਲੋਕਾਂ ਵਿੱਚ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਤੋਂ ਪਹਿਲਾਂ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਸ਼ੋਭਾ ਯਾਤਰਾ ਵਿੱਚ ਪਹੁੰਚਣ ’ਤੇ ਸਨਮਾਨ ਵੀ ਕੀਤਾ ਗਿਆ।

Advertisement

Advertisement