ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ
07:00 AM May 22, 2025 IST
ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲੀਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਜੀਤ ਚੌਹਾਨ ਵਾਸੀ ਹਰਦੇਵ ਨਗਰ ਭਾਮੀਆਂ ਕਲਾਂ ਨੂੰ ਦੜਾ ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ 3550 ਰੁਪਏ ਬਰਾਮਦ ਕੀਤੇ ਹਨ। ਮੁਲਜ਼ਮ ਦਾ ਸਾਥੀ ਅਜੈ ਵਾਸੀ ਗਲੀ ਮੁਹੱਲਾ ਜਨਕਪੁਰੀ ਦੀ ਭਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement