ਸੱਤ ਰੋਜ਼ਾ ਗੁਣਵੱਤਾ ਵਾਧਾ ਵਰਕਸ਼ਾਪ ਸਮਾਪਤ
05:10 AM Jun 12, 2025 IST
ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਅਧਿਆਪਕਾਂ ਲਈ ਸੱਤ-ਰੋਜ਼ਾ ਗੁਣਵੱਤਾ ਵਾਧਾ ਵਰਕਸ਼ਾਪ ਸਮਾਪਤ ਹੋ ਗਈ। ਕਨਵੀਨਰ ਅਤੇ ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਨੇ ਵਰਕਸ਼ਾਪ ਦੇ ਉਦੇਸ਼ਾਂ, ਮਾਹਰ ਸੈਸ਼ਨਾਂ ਅਤੇ ਮੁੱਖ ਸਿੱਟਿਆਂ ਬਾਰੇ ਰਿਪੋਰਟ ਪੇਸ਼ ਕੀਤੀ। ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਿਵੰਦਰ ਕੁਮਾਰ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਦੇ ਕੌਂਸਲਰ ਡਾ. ਰੌਬਿਨਪ੍ਰੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਿਮਰਨਜੀਤ ਸਿੰਘ ਕੰਗ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਸਿਖਿਆਰਥੀਆਂ ਨੂੰ ਸੰਬੋਧਨ ਕੀਤਾ। ਵਿਦਾਇਗੀ ਭਾਸ਼ਣ ਵਿਚ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟੋਰੇਟ ਦੀ ਇਸ ਕਾਰਜ ਲਈ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement