ਹਥਿਆਰਾਂ ਅਤੇ ਹੈਰੋਇਨ ਸਣੇ ਦੋ ਗ੍ਰਿਫ਼ਤਾਰ
05:01 AM Apr 12, 2025 IST
ਗੁਰਦਾਸਪੁਰ (ਕੇਪੀ ਸਿੰਘ): ਕਾਹਨੂੰਵਾਨ ਪੁਲੀਸ ਸਟੇਸ਼ਨ ਅਧੀਨ ਆਉਂਦੇ ਪਿੰਡ ਵੜੈਚ ਵਿੱਚ ਬੀਤੀ 5 ਅਪਰੈਲ ਨੂੰ ਵਾਪਰੇ ਮਾਮਲੇ ਵਿਚ ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੇ ਸਰਪੰਚ ਸੁਖਜੀਤ ਸਿੰਘ ਦੇ ਘਰ ’ਤੇ ਗੋਲੀਆਂ ਚਲਾਈਆਂ ਸਨ। ਐੱਸਐੱਸਪੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ 5 ਅਪਰੈਲ ਨੂੰ ਪਿੰਡ ਵੜੈਚ ਵਿੱਚ ਸਰਪੰਚ ਸੁਖਜੀਤ ਸਿੰਘ ਦੇ ਘਰ ’ਤੇ ਕੁਝ ਨੌਜਵਾਨਾਂ ਨੇ ਗੋਲੀਬਾਰੀ ਕੀਤੀ ਸੀ ਅਤੇ ਧਮਕਾਇਆ ਸੀ ਅਤੇ ਬਾਅਦ ਵਿੱਚ ਉਹ ਭੱਜਣ ਵਿੱਚ ਕਾਮਯਾਬ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਜਾਂਚ ਟੀਮ ਦੇ ਨਾਲ-ਨਾਲ ਕਈ ਪੁਲੀਸ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੂੰ ਤੁਰੰਤ ਕਾਰਵਾਈ ਲਈ ਤਾਇਨਾਤ ਕੀਤਾ ਗਿਆ ਸੀ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਚਾਰ ਪਿਸਤੌਲ, ਚਾਰ ਮੈਗਜ਼ੀਨ, 11 ਕਾਰਤੂਸ ਅਤੇ 258 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
Advertisement
Advertisement