ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਧਰਨਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਅਪਰੈਲ
ਕਿਰਤੀ ਕਿਸਾਨ ਯੂਨੀਅਨ, ਡੀਟੀਐੱਫ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਹਿਰਾਗਾਗਾ ਨੇੜਲੇ ਪਿੰਡ ਖਾਈ ਦੇ ਕਿਸਾਨ ਤੇ ਅਧਿਆਪਕ ਆਗੂ ਨਿਰਭੈ ਸਿੰਘ ਖਾਈ ਉਪਰ ਹੋਏ ਜਾਨਲੇਵਾ ਹਮਲੇ ਖਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਧਰਨਾਕਾਰੀਆਂ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਸਕੱਤਰ ਦਰਸ਼ਨ ਸਿੰਘ ਕੁੰਨਰਾ, ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਵਿੱਤ ਸਕੱਤਰ ਬਿੱਕਰ ਹਥੋਆ ਅਤੇ ਡੀਐੱਮਐੱਫ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਦੱਸਿਆ ਕਿ ਨਿਰਭੈ ਸਿਘ ਖਾਈ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਅਤੇ ਡੀਟੀਐਫ਼ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਨ ਤੇ ਉਸ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਹਮਲਾਵਰ ਭੂ ਮਾਫੀਏ ਹਨ ਜਿਨ੍ਹਾਂ ਨੂੰ ਇੱਕ ਮੰਤਰੀ ਦੀ ਸਰਪ੍ਰਸਤੀ ਹਾਸਲ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵਲੋਂ ਗੰਭੀਰ ਨੋਟਿਸ ਲੈਣ ਕਾਰਨ ਭਾਵੇਂ ਕੇਸ ਦਰਜ ਕਰ ਲਿਆ ਹੈ ਪਰ ਜੇਕਰ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਕੁੰਨਰਾਂ, ਸੁਖਦੇਵ ਸਿੰਘ ਉੋਭਾਵਾਲ,
ਗੁਰਜੀਤ ਸਿੰਘ, ਬਲਵੀਰ ਸਿੰਘ ਕੁੰਨਰਾਂ, ਦਰਸ਼ਨ ਸਿੰਘ ਜਵੰਧਾ, ਡੀਟੀਐੱਫ ਦੇ ਅਮਨ ਵਿਸ਼ਿਸ਼ਟ, ਦਲਜੀਤ ਸਫੀਪੁਰ ,ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਖਨੌਰੀ, ਕੰਵਲਜੀਤ ਸਿੰਘ, ਦੀਨਾ ਨਾਥ, ਸਤਿਗੁਰ ਸਿੰਘ, ਰਮਨ ਕੁਮਾਰ, ਰਾਜ ਸਿੰਘ, ਮਨਜੀਤ ਸਿੰਘ, ਅਸ਼ਵਨੀ ਕੁਮਾਰ, ਭੁਪਿੰਦਰ ਸਿੰਘ, ਬੀਰਬਲ ਸਿੰਘ, ਪਰਵੀਨ ਕੁਮਾਰ, ਲਲਿਤ ਕੁਮਾਰ, ਤਰੁਣ ਸ਼ਰਮਾ, ਜਸਵੀਰ ਸਫੀਪੁਰ, ਪਰਗਟ ਸਿੰਘ, ਗੁਰਦੀਪ ਸਿੰਘ, ਜਸਵੀਰ ਸਿੰਘ, ਪ੍ਰਭਦੀਪ ਸਿੰਘ, ਮਨਜੀਤ ਸਿੰਘ ਅਤੇ ਸੁਰਿੰਦਰ ਸਿੰਘ ਆਦਿ ਸ਼ਾਮਲ ਸਨ।