ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਜਲੰਧਰ ਦਾ ਵਾਧੂ ਚਾਰਜ ਸੰਭਾਲਿਆ
05:13 AM Jun 18, 2025 IST
ਪੱਤਰ ਪ੍ਰੇਰਕ
Advertisement
ਜਲੰਧਰ, 17 ਜੂਨ
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਹਰਦੇਵ ਸਿੰਘ ਆਸੀ ਨੇ ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਜਲੰਧਰ ਦਾ ਵਾਧੂ ਚਾਰਜ ਸੰਭਾਲ ਲਿਆ। ਇਸ ਮੌਕੇ ਡਿਪਟੀ ਡਾਇਰੈਕਟਰ ਹਾਕਮ ਥਾਪਰ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਹਰਦੇਵ ਸਿੰਘ ਆਸੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜ੍ਹਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਮੀਡੀਆ ਰਾਹੀਂ ਉਨ੍ਹਾਂ ਨੂੰ ਹੇਠਲੇ ਪੱਧਰ ’ਤੇ ਹਰ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
Advertisement
Advertisement