ਹਰਮਨਦੀਪ ਸਿੰਘ ਹੰਸ ਨੂੰ ਮੁਹਾਲੀ ਦਾ ਨਵਾਂ ਐੱਸਐੱਸਪੀ ਲਾਇਆ
05:37 AM May 14, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਈ
ਪੰਜਾਬ ਸਰਕਾਰ ਨੇ ਅੱਜ ਦੇਰ ਰਾਤ ਪੁਲੀਸ ਵਿਭਾਗ ਵਿੱਚ ਫੇਰਬਦਲ ਕਰਦਿਆਂ ਮੁਹਾਲੀ ਦੇ ਐੱਸਐੱਸਪੀ ਅਤੇ ਐੱਸਐੱਸਪੀ ਸਿਟੀ ਦਾ ਤਬਾਦਲਾ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਗ੍ਰਹਿ ਵਿਭਾਗ ਤੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵੱਲੋਂ ਜਾਰੀ ਕੀਤੇ ਗਏ ਹਨ। ਨਵੇਂ ਆਦੇਸ਼ ਅਨੁਸਾਰ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੂੰ ਬਦਲ ਕੇ ਹਰਮਨਦੀਪ ਸਿੰਘ ਹੰਸ ਨੂੰ ਨਵਾਂ ਐੱਸਐੱਸਪੀ ਲਗਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਹਰਮਨਦੀਪ ਸਿੰਘ ਹੰਸ ਮੁਹਾਲੀ ’ਚ ਸੰਯੁਕਤ ਡਾਇਰੈਕਟਰ ਕ੍ਰਾਈਮ ਤੇ ਵਿਜੀਲੈਂਸ ਬਿਊਰੋ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸੇ ਤਰ੍ਹਾਂ ਮੁਹਾਲੀ ਦੇ ਐੱਸਪੀ ਸਿਟੀ ਹਰਬੀਰ ਸਿੰਘ ਅਟਵਾਲ ਨੂੰ ਬਦਲ ਕੇ ਸ੍ਰੀਵੀਨਿਲਾ ਨੂੰ ਐੱਸਪੀ ਸਿਟੀ ਲਗਾ ਦਿੱਤਾ ਗਿਆ ਹੈ ਜੋ ਏਡੀਸੀਪੀ-2 ਅੰਮ੍ਰਿਤਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
Advertisement
Advertisement