ਹਰਸਿਮਰਤ ਨੇ ਜੈਸ਼ੰਕਰ ਨੂੰ ਪੱਤਰ ਲਿਖਿਆ
05:37 AM Jun 08, 2025 IST
ਆਤਿਸ਼ ਗੁਪਤਾ
ਚੰਡੀਗੜ੍ਹ, 7 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸੰਸਦ ਮੈਂਬਰ ਹਰਮਿਸਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਯੂਏਈ ਵਿੱਚ ਸਿੱਖਾਂ ਦੇ ਕਕਾਰਾਂ ਦੀ ਬੇਅਦਬੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਦੇਸ਼ ਮੰਤਰੀ ਨੂੰ ਯੂਏਈ ਸਰਕਾਰ ਨਾਲ ਗੱਲਬਾਤ ਕਰ ਕੇ ਕ੍ਰਿਪਾਨ ਸਣੇ ਸਿੱਖਾਂ ਦੇ ਪੰਜ ਕਕਾਰਾਂ ਬਾਰੇ ਜਾਣੂ ਕਰਵਾਉਣ ਅਤੇ ਸਿੱਖਾਂ ਨੂੰ ਇਨ੍ਹਾਂ ਨੂੰ ਬੇਰੋਕ ਧਾਰਨ ਕਰਨ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਯੂਏਈ ਵਿੱਚ ਸਥਿਤ ਭਾਰਤੀ ਸਫ਼ਾਰਤਖਾਨੇ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਭਾਰਤੀ ਯੂਏਈ ਦੇ ਕਾਨੂੰਨ ਦੀ ਧਾਰਾ 405 ਤਹਿਤ ਤਿੱਖੀਆਂ ਵਸਤਾਂ ਲੈ ਕੇ ਮੁਲਕ ਨਾ ਆਉਣ। ਉਨ੍ਹਾਂ ਇਸ ਪੱਤਰ ’ਚ ਅਬੂ ਧਾਬੀ ਵਿੱਚ ਪਿਛਲੇ ਦਿਨੀਂ ਇੱਕ ਬਜ਼ੁਰਗ ਸਿੱਖ ਨੂੰ ਕ੍ਰਿਪਾਨ ਅਤੇ ਦਸਤਾਰ ਲਾਹੁਣ ਲਈ ਮਜਬੂਰ ਕੀਤੇ ਜਾਣ ਦੀ ਘਟਨਾ ਦਾ ਵੀ ਹਵਾਲਾ ਦਿੱਤਾ।
Advertisement
Advertisement